ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜਲੰਧਰ ਦੇ ਬਿਜਲੀ ਵਿਭਾਗ ਵਿੱਚ ਤਾਇਨਾਤ ਇੱਕ ਅਧਿਕਾਰੀ ‘ਤੇ ਸ਼ਿਕੰਜਾ ਕੱਸਿਆ ਹੈ। ਵਿਜੀਲੈਂਸ ਬਿਊਰੋ ਨੇ ਜਲੰਧਰ ਵਿੱਚ ਤਾਇਨਾਤ PSPCL ਦੇ ਵਧੀਕ ਸੁਪਰਡੈਂਟ ਇੰਜਨੀਅਰ (ASE) ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ASE ਸੁਖਵਿੰਦਰ ਸਿੰਘ ਮੁਲਤਾਨੀ ਤੋਂ 15 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ASE ਸੁਖਵਿੰਦਰ ਮੁਲਤਾਨੀ ਤੋਂ 15 ਲੱਖ ਰੁਪਏ ਫੜੇ ਗਏ ਹਨ, ਉਨ੍ਹਾਂ ਨੇ ਸ਼ਿਕਾਇਤਕਰਤਾ ਤੋਂ 20 ਲੱਖ ਰੁਪਏ ਦੀ ਮੰਗ ਵੀ ਕੀਤੀ ਸੀ। ਪਰ ਇਸ ਤੋਂ ਪਹਿਲਾਂ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਮੁਲਤਾਨੀ ਨੂੰ ਪਹਿਲਾਂ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਟੈਕਨੀਕਲ ਆਡਿਟ, ਪੀਐਸਪੀਸੀਐਲ ਜਲੰਧਰ ਵਿੱਚ ਸਟੋਰ ਕੀਪਰ ਵਜੋਂ ਤਾਇਨਾਤ ਕੀਤਾ ਗਿਆ ਸੀ।
ਇਸ ਸਬੰਧੀ ਪੀਐਸਪੀਸੀਐਲ ਵੇਰਕਾ ਅੰਮ੍ਰਿਤਸਰ ਦੇ ਸਟੋਰਕੀਪਰ ਸ਼ਰਨਜੀਤ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ ਸ਼ਿਕਾਇਤਕਰਤਾ ਸ਼ਰਨਜੀਤ ਨੇ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਨੰਬਰ ‘ਤੇ ਆਡੀਓ-ਵੀਡੀਓ ਸਬੂਤਾਂ ਨਾਲ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਅਧਿਕਾਰੀ ਨੇ ਐਕਸੀਅਨ ਨਾਲ ਆਪਣੇ ਕਾਰਜਕਾਲ ਦੌਰਾਨ ਸਟੋਰ ਦੇ ਸਾਮਾਨ ਦੀ ਨਿਰੀਖਣ ਰਿਪੋਰਟ ਉਸ ਦੇ ਹੱਕ ਵਿੱਚ ਭੇਜਣ ਬਦਲੇ 15 ਲੱਖ ਰੁਪਏ ਦੀ ਰਿਸ਼ਵਤ ਲਈ ਸੀ।
ਹੁਣ ਸ਼ਿਕਾਇਤਕਰਤਾ ਨੌਕਰੀ ‘ਤੇ ਬਹਾਲ ਕਰਨ ਦੀ ਸਿਫ਼ਾਰਿਸ਼ ਦੇ ਬਦਲੇ 20 ਲੱਖ ਹੋਰ ਮੰਗ ਰਿਹਾ ਸੀ। ਕਿਉਂਕਿ ਸ਼ਿਕਾਇਤਕਰਤਾ ਨੂੰ ਸਟਾਕ ਵੈਰੀਫਿਕੇਸ਼ਨ ਰਿਪੋਰਟ ਦੇ ਆਧਾਰ ‘ਤੇ ਮੁਅੱਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਸਵੈ-ਰੋਜ਼ਗਾਰ ਲਈ ਘੱਟ ਵਿਆਜ ‘ਤੇ ਮੁਹੱਈਆ ਕਰਵਾਏਗੀ ਕਰਜ਼ਾ
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਦੋਸ਼ਾਂ ਦੀ ਜਾਂਚ ਕੀਤੀ ਅਤੇ ਪਾਇਆ ਕਿ ਸੁਖਵਿੰਦਰ ਸਿੰਘ ਮੁਲਤਾਨੀ ਨੇ ਸ਼ਿਕਾਇਤਕਰਤਾ ਸ਼ਰਨਜੀਤ ਸਿੰਘ ਤੋਂ ਬਹਾਲੀ ਲਈ ਤਿੰਨ ਕਿਸ਼ਤਾਂ ਵਿੱਚ ਰਿਸ਼ਵਤ ਲਈ ਸੀ। ਸ਼ਰਨਜੀਤ ਨੇ ਮੁਲਤਾਨੀ ਨੂੰ ਤਿੰਨ ਕਿਸ਼ਤਾਂ ਵਿੱਚ 15 ਲੱਖ ਰੁਪਏ ਦਿੱਤੇ ਸਨ, ਪਰ ਮੁਲਤਾਨੀ ਇੰਨਾ ਲਾਲਚੀ ਹੋ ਗਿਆ ਕਿ ਉਸ ਨੇ ਸ਼ਰਨਜੀਤ ਦੀ ਬਹਾਲੀ ਦੀ ਰਿਪੋਰਟ ਤਿਆਰ ਕਰਨ ਦੇ ਬਦਲੇ 20 ਲੱਖ ਰੁਪਏ ਹੋਰ ਮੰਗ ਲਏ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਅਧਿਕਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: