ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਦੋ ਸਾਲਾਂ ਬਾਅਦ ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਵਾਪਸੀ ਹੋ ਗਈ । ਮੇਟਾ ਪਲੇਟਫਾਰਮ ਇੰਕ.ਨੇ ਟਰੰਪ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਨੂੰ ਬਹਾਲ ਕਰ ਦਿੱਤਾ ਹੈ। ਫੇਸਬੁੱਕ ਨੇ ਦੋ ਸਾਲ ਪਹਿਲਾਂ ਡੋਨਾਲਡ ਟਰੰਪ ਦੇ ਅਕਾਊਂਟ ‘ਤੇ ਪਾਬੰਦੀ ਲਗਾ ਦਿੱਤੀ ਸੀ। ਅਕਾਊਂਟ ਬਹਾਲ ਹੋਣ ਤੋਂ ਬਾਅਦ ਹੁਣ ਟਰੰਪ ਇੱਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਆਪਣੀ ਗੱਲ ਜਾਂ ਪ੍ਰਤੀਕਿਰਿਆ ਰੱਖ ਸਕਣਗੇ । 6 ਜਨਵਰੀ, 2021 ਨੂੰ ਕੈਪੀਟਲ ਹਿੱਲ ਹਿੰਸਾ ਦੀ ਘਟਨਾ ਤੋਂ ਬਾਅਦ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟਵਿੱਟਰ, ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।
ਮੇਟਾ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਫੇਸਬੁੱਕ ਅਤੇ ਇੰਸਟਾਗ੍ਰਾਮ ਤੱਕ ਪਹੁੰਚ ਨੂੰ ਬਹਾਲ ਕਰ ਦਿੱਤਾ ਹੈ । ਮੇਟਾ ਦੇ ਬੁਲਾਰੇ ਐਂਡੀ ਸਟੋਨ ਨੇ ਵੀਰਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ । 6 ਜਨਵਰੀ, 2021 ਨੂੰ ਕੈਪੀਟਲ ਹਿੱਲ ਦੰਗਿਆਂ ਤੋਂ ਬਾਅਦ ਡੋਨਾਲਡ ਟਰੰਪ ‘ਤੇ ਦੋ ਸਾਲਾਂ ਲਈ ਪਾਬੰਦੀ ਲਗਾਈ ਗਈ ਸੀ। ਮੇਟਾ ਨੇ ਜਨਵਰੀ ਵਿੱਚ ਕਿਹਾ ਸੀ ਕਿ ਆਉਣ ਵਾਲੇ ਹਫਤਿਆਂ ਵਿੱਚ ਟਰੰਪ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਪਾਬੰਦੀ ਹਟਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਤੁਰਕੀ ਭੂਚਾਲ ਨੇ ਖੋਹ ਲਏ ਪਰਿਵਾਰ ਦੇ 25 ਜੀਅ, ਲਾਸ਼ਾਂ ਨਾਲ ਲਿਪਟ ਕੁਰਲਾ ਰਿਹਾ ਬੰਦਾ
ਹਾਲਾਂਕਿ ਮੇਟਾ ਨੇ ਇਹ ਚੇਤਾਵਨੀ ਵੀ ਦਿੱਤੀ ਸੀ ਕਿ ਜੇਕਰ ਸਾਬਕਾ ਰਾਸ਼ਟਰਪਤੀ ਨੇ ਦੁਬਾਰਾ ਨਿਯਮਾਂ ਦੀ ਉਲੰਘਣਾ ਕੀਤੀ ਤਾਂ ਮੁਅੱਤਲੀ ਵਧਾਈ ਜਾ ਸਕਦੀ ਹੈ। ਦਰਅਸਲ, ਡੋਨਾਲਡ ਟਰੰਪ ਨੇ ਆਪਣੀ ਪੋਸਟ ਵਿੱਚ ਦਾਅਵਾ ਕੀਤਾ ਸੀ ਕਿ 2020 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਵੱਡੇ ਪੱਧਰ ‘ਤੇ ਵੋਟਿੰਗ ਵਿੱਚ ਗੜਬੜੀ ਹੋਈ । ਇਸ ਤੋਂ ਬਾਅਦ ਹੀ ਫੇਸਬੁੱਕ ਨੇ ਕੈਪੀਟਲ ਹਿੱਲ ਹਿੰਸਾ ਭੜਕਾਉਣ ਦੇ ਦੋਸ਼ ਵਿੱਚ ਟਰੰਪ ਦੇ ਅਕਾਊਂਟ ‘ਤੇ ਪਾਬੰਦੀ ਲਗਾ ਦਿੱਤੀ ਸੀ।
ਦੱਸ ਦੇਈਏ ਕਿ ਫੇਸਬੁੱਕ-ਇੰਸਟਾਗ੍ਰਾਮ ਤੋਂ ਇਲਾਵਾ ਟਵਿੱਟਰ ਨੇ ਵੀ ਡੋਨਾਲਡ ਟਰੰਪ ‘ਤੇ ਕਾਰਵਾਈ ਕੀਤੀ ਸੀ ਅਤੇ ਉਨ੍ਹਾਂ ‘ਤੇ ਪਾਬੰਦੀ ਲਗਾ ਦਿੱਤੀ ਸੀ । ਬਾਅਦ ਵਿੱਚ ਐਲਨ ਮਸਕ ਵੱਲੋਂ ਟਵਿੱਟਰ ਨੂੰ ਐਕਵਾਇਰ ਕਰਨ ਤੋਂ ਬਾਅਦ ਟਰੰਪ ਦੇ ਅਕਾਊਂਟ ਨੂੰ ਫਿਰ ਤੋਂ ਬਹਾਲ ਕਰ ਦਿੱਤਾ ਗਿਆ ਸੀ । ਹਾਲਾਂਕਿ ਉਨ੍ਹਾਂ ਨੇ ਅਜੇ ਤੱਕ ਕੋਈ ਟਵੀਟ ਨਹੀਂ ਕੀਤਾ ਹੈ। ਜਨਵਰੀ ਤੱ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇੰਸਟਾਗ੍ਰਾਮ ‘ਤੇ 23 ਮਿਲੀਅਨ ਅਤੇ ਫੇਸਬੁੱਕ ‘ਤੇ 34 ਮਿਲੀਅਨ ਫਾਲੋਅਰਜ਼ ਸਨ।
ਵੀਡੀਓ ਲਈ ਕਲਿੱਕ ਕਰੋ -: