ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਤੋਂ ਇਕ ਸਿੱਖ ਹਵਾਲਾਤੀ ਦੀ ਵੀਡੀਓ ਸਾਹਮਣੇ ਆਈ ਹੈ। ਇਸ ਹਵਾਲਾਤੀ ਦਾ ਨਾਂ ਹਰਜੀਤ ਹੈ। ਉਸ ਨੇ ਫਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਹਰਜੀਤ ਨੇ ਕਿਹਾ ਕਿ ਉਸ ਨੂੰ ਬੇਵਜ੍ਹਾ ਕੁੱਟਿਆ ਗਿਆ ਹੈ। ਉਸ ਦੇ ਕੰਕਾਰਾਂ ਦੀ ਬੇਅਦਬੀ ਕੀਤੀ ਗਈ ਹੈ। ਹਰਜੀਤ ਨੇ ਦੱਸਿਆ ਕਿ ਉਸ ਦੇ ਹੱਥ ਵਿਚ ਪਹਿਨਿਆ ਕੜਾ ਉਤਰਵਾ ਲਿਆ ਗਿਆ ਹੈ।ਉਸ ਨੇ ਸਰੀਰ ‘ਤੇ ਮਾਰਕੁੱਟ ਦੇ ਨਿਸ਼ਾਨ ਵੀ ਦਿਖਾਏ ਹਨ ਜਿਸ ਦੇ ਬਾਅਦ ਜੇਲ੍ਹ ਪ੍ਰਸ਼ਾਸਨ ‘ਤੇ ਸਵਾਲ ਉਠ ਰਹੇ ਹਨ।
ਦੂਜੇ ਪਾਸੇ ਪੈਰੋਲ ‘ਤੇ ਆਏ ਅਨੋਖ ਸਿੰਘ ਨੇ ਵੀ ਜੇਲ੍ਹ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਅਨੋਖ ਸਿੰਘ ਨੇ ਕਿਹਾ ਕਿ ਜੇਲ੍ਹ ਵਿਚ ਕੈਦੀਆਂ ਨੂੰ ਨਾਜਾਇਜ ਤੌਰ ‘ਤੇ ਤੰਗ ਕੀਤਾ ਜਾਂਦਾ ਹੈ। ਜੇਕਰ ਕੋਈ ਜੇਲ੍ਹ ਪ੍ਰਸ਼ਾਸਨ ਖਿਲਾਫ ਆਵਾਜ਼ ਚੁੱਕਦਾ ਹੈ ਤਾਂ ਉਸ ਨੂੰ ਥਰਡ ਡਿਗਰੀ ਟਾਰਚਰ ਕੀਤਾ ਜਾਂਦਾ ਹੈ। ਜੇਲ੍ਹ ਵਿਚ ਬਣੇ ਗੁਰਦੁਆਰਾ ਸਾਹਿਬ ਵਿਚ ਸਿੱਖ ਮਰਿਆਦਾ ਨੂੰ ਭੰਗ ਕਰਕੇ ਪ੍ਰਸ਼ਾਸਨ ਮਨਮਰਜ਼ੀਆਂ ਕਰ ਰਿਹਾ ਹੈ।
ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਭੰਗ ਕਰਨ ਖਿਲਾਫ ਨੌਜਵਾਨ ਹਰਪ੍ਰੀਤ ਸਿੰਘ ਨੇ ਆਵਾਜ਼ ਚੁੱਕੀ ਸੀ ਜਿਸ ਨਾਲ ਜੇਲ੍ਹ ਪ੍ਰਸ਼ਾਸਨ ਨੇ ਮਾਰਕੁੱਟ ਵੀ ਕੀਤੀ। ਅਨੋਖ ਸਿੰਘ ਨੇ ਕਿਹਾ ਕਿ ਜੇਲ੍ਹ ਦੇ ਉੱਚ ਅਧਿਕਾਰੀਆਂ ਵੱਲੋਂ ਮੋਟੀ ਰਕਮ ਵਸੂਲ ਕਰਕੇ ਨਸ਼ਾ, ਮੋਬਾਈਲ ਤੇ ਹੋਰ ਇਤਰਾਜ਼ਯੋਗ ਸਾਮਾਨ ਪਹੁੰਚਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪਹਿਲੀ ਵਾਰ 2 ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ, PM ਮੋਦੀ ਬੋਲੇ, ‘ਡਬਲ ਇੰਜਣ ਵਾਲੀ ਸਰਕਾਰ ਦੀਆਂ ਡਬਲ ਕੋਸ਼ਿਸ਼ਾਂ’
ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਧਿਕਾਰੀਆਂ ਖਿਲਾਫ ਕਾਰਵਾਈ ਕਰਕੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਦਾ ਮਾਹੌਲ ਸਹੀ ਕੀਤਾ ਜਾਵੇ ਦੂਜੇ ਪਾਸੇ ਜੇਲ੍ਹ ਸੁਪਰੀਡੈਂਟ ਗੁਰਨਾਮ ਸਿੰਘ ਨੇ ਵੀ ਸਾਰੇ ਦੋਸ਼ਾਂ ਨੂੰ ਨਕਾਰਿਆ। ਉਨ੍ਹਾਂ ਕਿਹਾ ਕਿ ਕੁਝ ਲੋਕ ਜੇਲ੍ਹ ਦਾ ਮਾਹੌਲ ਖਰਾਬ ਕਰਨ ਵਿਚ ਲੱਗੇ ਹਨ।
ਵੀਡੀਓ ਲਈ ਕਲਿੱਕ ਕਰੋ -: