ਮੁੱਖ ਮੰਤਰੀ ਭਗਵੰਤ ਮਾਨ ਦੀ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੀ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਡਾਕਟਰ ਗੁਰਪ੍ਰੀਤ ਕੌਰ ਦੀ ਸੁਰੱਖਿਆ ਹੇਠ 15 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਸਨ। ਨਵੇਂ ਹੁਕਮਾਂ ਮੁਤਾਬਕ ਹੁਣ ਉਨ੍ਹਾਂ ਦੀ ਸਕਿਓਰਿਟੀ 40 ਦੇ ਕਰੀਬ ਜਵਾਨਾਂ ਦੇ ਹਵਾਲੇ ਹੋਵੇਗੀ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਡਾ. ਗੁਰਪ੍ਰੀਤ ਕੌਰ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜਾਂਦੇ ਸਨ ਤਾਂ ਲੋਕ ਉਨ੍ਹਾਂ ਦਾ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਪਹੁੰਚ ਜਾਂਦੇ ਸਨ। ਇਸ ਦੇ ਮੱਦੇਨਜ਼ਰ ਉਨ੍ਹਾਂ ਦੀ ਸੁਰੱਖਿਆ ਘੇਰਾ ਮਜ਼ਬੂਤ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਪ੍ਰੋਗਰਾਮਾਂ ‘ਚ ਸੁਰੱਖਿਅਤ ਪਹੁੰਚ ਸਕਣ।
ਏਡੀਜੀਪੀ ਏਕੇ ਪਾਂਡੇ ਜੋ ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਦੇ ਇੰਚਾਰਜ ਹਨ, ਨੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਆਦੇਸ਼ ਦਿੱਤੇ ਹਨ ਕਿ ਜਦੋਂ ਵੀ ਮੁੱਖ ਮੰਤਰੀ ਦੀ ਪਤਨੀ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਕਿਸੇ ਜ਼ਿਲ੍ਹੇ ਦਾ ਦੌਰਾ ਕਰਦੇ ਹਨ ਤਾਂ ਵਾਧੂ ਸੁਰੱਖਿਆ ਪ੍ਰਬੰਧ ਕਰਨ। ਉਨ੍ਹਾਂ ਦੀ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਆਉਣੀ ਚਾਹੀਦੀ।
ਏਡੀਜੀਪੀ ਨੇ 6 ਫਰਵਰੀ ਨੂੰ ਜਾਰੀ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਜਦੋਂ ਮੁੱਖ ਮੰਤਰੀ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੌਰੇ ‘ਤੇ ਬਾਹਰ ਨਿਕਲਣਗੇ ਤਾਂ 2 ਪੁਲਿਸ ਜਿਪਸੀ ਅਤੇ 15 ਵਾਧੂ ਜਵਾਨ ਇੱਕ ਸਕਾਰਪੀਓ ਵਿੱਚ ਉਨ੍ਹਾਂ ਦੇ ਸਾਹਮਣੇ ਸੁਰੱਖਿਆ ਘੇਰੇ ਵਜੋਂ ਸੜਕ ‘ਤੇ ਤੁਰਨਗੇ। ਇਹ ਜਵਾਨ ਸੀ.ਐੱਮ. ਸਕਿਓਰਿਟੀ ਤੋਂ ਮੁਹੱਈਆ ਕਰਵਾਏ ਜਾਣਗੇ। ਇਹ ਸਾਰੇ ਅੰਦਰੂਨੀ ਦਾਇਰੇ ਵਿੱਚ ਸੁਰੱਖਿਆ ਪ੍ਰਦਾਨ ਕਰਨਗੇ।
ਇਹ ਵੀ ਪੜ੍ਹੋ : ਮੰਦਰ ਮੱਥਾ ਟੇਕਣ ਜਾ ਰਹੇ ਪਰਿਵਾਰ ਦੀ ਕਾਰ ਡਿੱਗੀ ਭਾਖੜਾ ਨਹਿਰ ‘ਚ, ਗੱਡੀ ਸਣੇ 3 ਜੀਅ ਰੁੜੇ
ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਦੋਂ ਮੁੱਖ ਮੰਤਰੀ ਦੀ ਪਤਨੀ ਦਾ ਇੱਕੋ ਦਿਨ ਵੱਖ-ਵੱਖ ਥਾਵਾਂ ’ਤੇ ਪ੍ਰੋਗਰਾਮ ਹੋਵੇਗਾ ਤਾਂ ਉਸ ਲਈ 20 ਤੋਂ 26 ਜਵਾਨ ਵੱਖ-ਵੱਖ ਬੱਸਾਂ ਅਤੇ ਹੋਰ ਵਾਹਨਾਂ ਵਿੱਚ ਸਵਾਰ ਹੋਣਗੇ।
ਦੱਸ ਦੇਈਏ ਕਿ ਗੁਰਪ੍ਰੀਤ ਕੌਰ ਪੇਸ਼ੇ ਤੋਂ ਡਾਕਟਰ ਹਨ। ਉਨ੍ਹਾਂ ਦਾ ਜਨਮ 28 ਨਵੰਬਰ 1990 ਨੂੰ ਹੋਇਆ ਸੀ। ਗੁਰਪ੍ਰੀਤ ਕੌਰ ਨੂੰ ਸੀ.ਐੱਮ. ਮਾਨ ਦੀ ਮਾਂ ਅਤੇ ਭੈਣ ਨੇ ਉਨ੍ਹਾਂ ਲਈ ਚੁਣਿਆ ਸੀ। ਡਾ. ਕੌਰ ਦਾ ਪਰਿਵਾਰ ਮੂਲ ਰੂਪ ਵਿਚ ਹਰਿਆਣਾ ਦਾ ਰਹਿਣ ਵਾਲਾ ਹੈ। ਹਾਲਾਂਕਿ ਇਸ ਵੇਲੇ ਪਰਿਵਾਰ ਰਾਜਪੁਰਾ ਰਹਿੰਦਾ ਹੈ।
ਵੀਡੀਓ ਲਈ ਕਲਿੱਕ ਕਰੋ -: