ਪੰਜਾਬ ਪੁਲਿਸ ਨੇ ਕੈਨੇਡਾ ‘ਚ ਬੈਠੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦੇ ਕਰੀਬੀ ਸਾਥੀ ਨੂੰ ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਚਾਰ ਪਿਸਤੌਲ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ। ਫੜੇ ਗਏ ਮੁੱਖ ਮੁਲਜ਼ਮ ਦੀ ਪਛਾਣ ਵਿਜੇ ਕੁਮਾਰ ਉਰਫ ਤੋਤੀ ਵਾਸੀ ਪਿੰਡ ਭੀਖਾ ਨੰਗਲ, ਕਰਤਾਰਪੁਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਫੜੇ ਗਏ ਬਾਕੀ ਤਿੰਨ ਸਾਥੀਆਂ ਦੀ ਪਛਾਣ ਅਮਰਦੀਪ ਸਿੰਘ ਉਰਫ ਪਟਵਾਰੀ, ਸੂਰਜ ਸਿੰਘ ਅਤੇ ਰਾਹੁਲ ਲਹੋਚਾਂ ਵਜੋਂ ਹੋਈ ਹੈ। ਇਹ ਤਿੰਨੋਂ ਸਾਥੀ ਜਲੰਧਰ ਦੇ ਰਹਿਣ ਵਾਲੇ ਹਨ। ਸਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਮੁੱਖ ਮੁਲਜ਼ਮ ਵਿਜੇ ਉਰਫ਼ ਤੋਤੀ ਖ਼ਿਲਾਫ਼ ਨਸ਼ਿਆਂ, ਨਾਜਾਇਜ਼ ਹਥਿਆਰਾਂ, ਅਗਵਾ ਅਤੇ ਫਿਰੌਤੀ ਨਾਲ ਸਬੰਧਤ 18 ਅਪਰਾਧਿਕ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਇਨਸਾਨੀਅਤ ਸ਼ਰਮਸਾਰ ! ਕੱਪੜਿਆਂ ‘ਚ ਲਪੇਟੀ ਮਿਲੀ ਨਵਜੰਮੀ ਬੱਚੀ ਦੀ ਮ੍ਰਿਤਕ ਦੇਹ
ਇਸ ਸਬੰਧੀ DGP ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਵਿਜੇ ਆਪਣੇ ਗੈਂਗ ਦੇ ਮੈਂਬਰਾਂ ਨਾਲ ਮਿਲ ਕੇ ਕਰਤਾਰਪੁਰ ਇਲਾਕੇ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਹੈ। ਇਸ ਤੋਂ ਬਾਅਦ ਜਲੰਧਰ ਦਿਹਾਤੀ ਦੀ ਪੁਲਿਸ ਟੀਮ ਨੇ ਤੁਰੰਤ ਜਲੰਧਰ ਦੇ ਦੁੱਗਰੀ ਇਲਾਕੇ ‘ਚ ਡਰੇਨ ਦੇ ਕੋਲ ਵਿਸ਼ੇਸ਼ ਨਾਕਾ ਲਗਾਇਆ।
ਜਿਸ ‘ਤੋਂ ਬਾਅਦ ਪੁਲਿਸ ਨੇ ਦੋ ਮੋਟਰਸਾਈਕਲ ਸਵਾਰ ਚਾਰ ਦੋਸ਼ੀਆਂ ਨੂੰ ਕਾਬੂ ਕੀਤਾ। ਪੁਲਿਸ ਨੇ ਦੋਵੇਂ ਮੋਟਰਸਾਈਕਲਾਂ ਨੂੰ ਕਬਜ਼ੇ ‘ਚ ਲੈ ਕੇ ਮੁਲਜ਼ਮਾਂ ਕੋਲੋਂ ਦੋ 32 ਬੋਰ ਦੇਸੀ ਪਿਸਤੌਲ, 10 ਜਿੰਦਾ ਕਾਰਤੂਸ, ਇੱਕ 9 ਐਮਐਮ ਦੇਸੀ ਪਿਸਤੌਲ, ਦੋ ਜਿੰਦਾ ਕਾਰਤੂਸ ਅਤੇ ਇੱਕ 12 ਬੋਰ ਦਾ ਦੇਸੀ ਪਿਸਤੌਲ, 1 ਜਿੰਦਾ ਕਾਰਤੂਸ ਬਰਾਮਦ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਸੀਨੀਅਰ ਕਪਤਾਨ ਪੁਲਿਸ (SSP) ਜਲੰਧਰ ਦਿਹਾਤੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋ ਮੁਲਜ਼ਮ ਕਪੂਰਥਲਾ ਪੁਲਿਸ ਨੂੰ ਅਗਵਾ ਦੇ ਕੇਸਾਂ ਵਿੱਚ ਵੀ ਲੋੜੀਂਦੇ ਸਨ, ਜਿਨ੍ਹਾਂ ਨੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਗਾਜੀ ਗਡਾਣਾ ਦੇ ਇੱਕ ਵਸਨੀਕ ਨੂੰ ਅਗਵਾ ਕਰਕੇ ਉਸਦੀ ਰਿਹਾਈ ਲਈ 3 ਕਰੋੜ ਰੁਪਏ ਦੀ ਮੰਗ ਕੀਤੀ ਸੀ। ਇਹ ਕੇਸ ਕਪੂਰਥਲਾ ਦੇ ਢਿੱਲਵਾਂ ਥਾਣੇ ਵਿੱਚ IPC ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਕਰਤਾਰਪੁਰ ਵਿਖੇ IPC ਦੀ ਧਾਰਾ 379-ਬੀ, 386, 392 ਅਤੇ 506 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਨੰਬਰ16 ਦੇ ਤਹਿਤ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।