ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਨੂੰ ਲੈ ਕੇ ਇਕ ਵਾਰ ਫਿਰ ਹਰਿਆਣਾ ਸਰਕਾਰ ਨੂੰ ਘੇਰਿਆ ਹੈ। ਸਵਾਤੀ ਮਾਲੀਵਾਲ ਨੇ ਰਾਮ ਰਹੀਮ ਦੇ ਗੀਤ ਦੀ ਧੁਨ ਤਿਆਰ ਕਰਨ ਦੀ ਵੀਡੀਓ ‘ਤੇ ਟਵੀਟ ਕੀਤਾ ਅਤੇ ਕਿਹਾ ਕਿ ਖੱਟਰ ਸਾਹਬ, ਕੀ ਤੁਸੀਂ ਇਸ ਨਾਲ ਆਪਣੀਆਂ ਅਗਲੀਆਂ ਚੋਣਾਂ ਦਾ ਕੈਂਪੇਨ ਸਾਂਗ ਤਾਂ ਨਹੀਂ ਬਣਾ ਰਹੇ ਹੋ?
ਇਸ ਵੀਡੀਓ ‘ਚ ਰਾਮ ਰਹੀਮ ਆਪਣੇ ਚੇਲੇ ਨੂੰ ਗੀਤ ਦੀ ਟਿਊਨ ਤਿਆਰ ਕਰਨ ਦੀ ਟ੍ਰੇਨਿੰਗ ਦੇ ਰਿਹਾ ਹੈ। ਇਸ ਤੋਂ ਪਹਿਲਾਂ ਵੀ ਸਵਾਤੀ ਮਾਲੀਵਾਲ ਨੇ ਰਾਮ ਰਹੀਮ ਤੋਂ ਅਸ਼ੀਰਵਾਦ ਲੈਣ ਨੂੰ ਲੈ ਕੇ ਸੀ.ਐੱਮ.ਮਨੋਹਰ ਲਾਲ ਦੇ OSD ਕ੍ਰਿਸ਼ਨ ਬੇਦੀ ਅਤੇ ਰਾਜ ਸਭਾ ਮੈਂਬਰ ਕ੍ਰਿਸ਼ਨ ਪੰਵਾਰ ‘ਤੇ ਨਿਸ਼ਾਨਾ ਵਿੰਨ੍ਹਿਆ ਸੀ।
ਦੱਸ ਦੇਈਏ ਕਿ ਰਾਮ ਰਹੀਮ ਖੁਦ ਗੀਤ ਲਿਖਦਾ ਹੈ, ਆਪਣਾ ਸੰਗੀਤ ਤਿਆਰ ਕਰਦਾ ਹੈ ਅਤੇ ਖੁਦ ਗਾਉਂਦਾ ਹੈ। ਇਹ ਦਾਅਵਾ ਉਹ ਕਈ ਵਾਰ ਕਰ ਚੁੱਕਾ ਹੈ। ਅੱਜਕਲ੍ਹ ਉਹ ਪੈਰੋਲ ‘ਤੇ ਬਾਹਰ ਹੈ। ਇਸ ਦੌਰਾਨ ਉਸ ਨੇ ‘ਮੇਰੇ ਦੇਸ਼ ਕੀ ਜਵਾਨੀ’ ਗੀਤ ਲਾਂਚ ਕੀਤਾ ਸੀ।
ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਵੀ ਅਕਤੂਬਰ 2022 ਵਿੱਚ ਰਾਮ ਰਹੀਮ ਨੂੰ ਮਿਲੀ ਪੈਰੋਲ ਦਾ ਵਿਰੋਧ ਕੀਤਾ ਸੀ। ਸਵਾਤੀ ਨੇ ਉਦੋਂ ਦਾਅਵਾ ਕੀਤਾ ਸੀ ਕਿ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰਨ ‘ਤੇ ਡੇਰਾ ਪ੍ਰੇਮੀਆਂ ਵੱਲੋਂ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ।
ਸਵਾਤੀ ਮਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਰੋਲ ਅਤੇ ਮਾਫੀ ਦੇ ਨਿਯਮਾਂ ਵਿੱਚ ਬਦਲਾਅ ਦੀ ਮੰਗ ਕੀਤੀ ਸੀ। ਪੱਤਰ ‘ਚ ਸਵਾਤੀ ਨੇ ਲਿਖਿਆ ਸੀ ਕਿ ਬਿਲਕਿਸ ਬਾਨੋ ਦੇ ਬਲਾਤਕਾਰੀ ਦੀ ਰਿਹਾਈ ਅਤੇ ਰਾਮ ਰਹੀਮ ਦੀ ਪੈਰੋਲ ਨੇ ਦੇਸ਼ ਦੀ ਹਰ ਨਿਰਭਯਾ ਦੀ ਭਾਵਨਾ ਨੂੰ ਤੋੜ ਦਿੱਤਾ ਹੈ।
ਇਹ ਵੀ ਪੜ੍ਹੋ : ਤੁਰਕੀ-ਸੀਰੀਆ ‘ਚ 28,000 ਤੋਂ ਵੱਧ ਮੌਤਾਂ, 50 ਹਜ਼ਾਰ ਤੋਂ ਵੱਧ ਜਾ ਸਕਦੀ ਏ ਗਿਣਤੀ
ਉਸ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਮੁਆਫ਼ੀ ਅਤੇ ਪੈਰੋਲ ਦੇ ਨਿਯਮਾਂ ਨੂੰ ਬਦਲਣ ਦੀ ਅਪੀਲ ਕੀਤੀ। ਨਾਲ ਹੀ ਬਿਲਕਿਸ ਬਾਨੋ ਦੇ ਬਲਾਤਕਾਰੀ ਅਤੇ ਰਾਮ ਰਹੀਮ ਨੂੰ ਵਾਪਸ ਜੇਲ੍ਹ ਭੇਜਣ ਦੀ ਮੰਗ ਕੀਤੀ।
ਵੀਡੀਓ ਲਈ ਕਲਿੱਕ ਕਰੋ -: