ਚਾਰ ਸਾਲ ਪਹਿਲਾਂ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀ ਹਮਲੇ ਵਿੱਚ ਫੌਜ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਪੀਐਮ ਮੋਦੀ ਨੇ ਟਵਿੱਟਰ ‘ਤੇ ਕਿਹਾ ਕਿ ਅੱਜ ਅਸੀਂ ਆਪਣੇ ਬਹਾਦਰ ਨਾਇਕਾਂ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਨੂੰ ਅਸੀਂ ਇਸ ਦਿਨ ਪੁਲਵਾਮਾ ਵਿੱਚ ਗੁਆ ਦਿੱਤਾ ਹੈ। ਅਸੀਂ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁਲ ਸਕਦੇ।
ਪੀ.ਐੱਮ. ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਹਿੰਮਤ ਸਾਨੂੰ ਇੱਕ ਮਜ਼ਬੂਤ ਅਤੇ ਵਿਕਸਿਤ ਭਾਰਤ ਬਣਾਉਣ ਲਈ ਪ੍ਰੇਰਿਤ ਕਰਦੀ ਹੈ। 14 ਫਰਵਰੀ 2019 ਨੂੰ ਹੋਏ ਇਸ ਹਮਲੇ ਤੋਂ ਬਾਅਦ ਭਾਰਤ ਨੇ ਇਸ ਦਾ ਬਦਲਾ ਲੈਣ ਲਈ ਸਰਹੱਦ ਪਾਰ ਅੱਤਵਾਦੀ ਸਿਖਲਾਈ ਕੈਂਪਾਂ ਨੂੰ ਨਿਸ਼ਾਨਾ ਬਣਾਇਆ ਸੀ। ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਨੇ ਬਾਲਾਕੋਟ ‘ਤੇ ਸਰਜੀਕਲ ਹਵਾਈ ਹਮਲਾ ਕੀਤਾ ਸੀ।
ਭਾਜਪਾ ਦੇ ਸਾਰੇ ਵਰਕਰਾਂ ਅਤੇ ਆਗੂਆਂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਕਿਹਾ, ‘ਕਭੀ ਭੁੱਲੇਂਗੇ ਨਹੀਂ, ਕਭੀ ਮਾਫ ਕਰੇਂਗੇ ਨਹੀਂ। ਪੁਲਵਾਮਾ ਜੇਹਾਦੀ ਹਮਲੇ ਵਿੱਚ ਸ਼ਹੀਦ ਹੋਏ ਸਾਡੇ ਬਹਾਦਰ ਸੈਨਿਕਾਂ ਨੂੰ ਲੱਖ-ਲੱਖ ਪ੍ਰਣਾਮ।
ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਭਾਵੁਕ ਹੋ ਕੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, ‘ਪੁਲਵਾਮਾ ਅੱਤਵਾਦੀ ਹਮਲੇ ਦੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ। ਭਾਰਤ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ।
ਇਹ ਵੀ ਪੜ੍ਹੋ : ਭਾਰਤ ਦੇ ‘ਅਰਬਾਂ-ਖਰਬਾਂ ਦੇ ਖਜ਼ਾਨੇ’ ‘ਤੇ ਅੱਤਵਾਦੀਆਂ ਦੀ ਨਜ਼ਰ! ਚਿੱਠੀ ‘ਚ ਦਿੱਤੀ ਹਮਲੇ ਦੀ ਧਮਕੀ
14 ਫਰਵਰੀ 2019 ਨੂੰ ਜੰਮੂ ਤੋਂ ਸ੍ਰੀਨਗਰ ਵੱਲ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ 2,500 ਤੋਂ ਵੱਧ ਜਵਾਨਾਂ ਨੂੰ ਲੈ ਕੇ ਜਾ ਰਹੇ 78 ਵਾਹਨਾਂ ਦੇ ਕਾਫਲੇ ਨੂੰ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ ਸੀ, ਜਿਸ ਤੋਂ ਬਾਅਦ ਬੱਸ ਵਿੱਚ ਸਵਾਰ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ। ਸੀਆਰਪੀਐਫ ਦਾ ਇਹ ਕਾਫ਼ਲਾ ਜੰਮੂ ਤੋਂ ਰਵਾਨਾ ਹੋਇਆ ਸੀ ਅਤੇ ਬਰਫ਼ ਕਾਰਨ ਹਾਈਵੇਅ ਬੰਦ ਹੋਣ ਕਾਰਨ ਵੱਡੀ ਗਿਣਤੀ ਵਿੱਚ ਜਵਾਨਾਂ ਨੂੰ ਲੈ ਕੇ ਜਾ ਰਿਹਾ ਸੀ। ਫਿਰ ਪੁਲਵਾਮਾ ਜ਼ਿਲ੍ਹੇ ਦੇ ਲੈਥਾਪੋਰਾ ਵਿਖੇ ਕਾਫਲੇ ‘ਤੇ ਜਾਨਲੇਵਾ ਆਤਮਘਾਤੀ ਹਮਲਾ ਕੀਤਾ ਗਿਆ। ਇਸ ਹਮਲੇ ‘ਚ ਅੱਤਵਾਦੀ ਆਦਿਲ ਅਹਿਮਦ ਡਾਰ ਵੀ ਮਾਰਿਆ ਗਿਆ ਸੀ। ਇਸ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ‘ਤੇ ਦੋਸ਼ ਲਗਾਇਆ ਸੀ। ਜਦਕਿ ਪਾਕਿਸਤਾਨ ਨੇ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: