ਮਹਾਰਾਸ਼ਟਰ ਦੇ ਪੁਣੇ-ਨਾਸਿਕ ਹਾਈਵੇਅ ‘ਤੇ ਸੋਮਵਾਰ ਦੇਰ ਰਾਤ ਵੱਡਾ ਹਾਦਸਾ ਵਪਾਰਿਆ। ਇੱਕ SUV ਕਾਰ ਨੇ 17 ਔਰਤਾਂ ਨੂੰ ਕੁਚਲ ਦਿੱਤਾ। 5 ਔਰਤਾਂ ਦੀ ਥਾਂ ‘ਤੇ ਹੀ ਮੌਤ ਹੋ ਗਈ। 12 ਔਰਤਾਂ ਗੰਭੀਰ ਜ਼ਖਮੀ ਹਨ। ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਹ ਘਟਨਾ ਪੁਣੇ ਸ਼ਹਿਰ ਤੋਂ ਕਰੀਬ 50 ਕਿਲੋਮੀਟਰ ਦੂਰ ਸ਼ਿਰੋਲੀ ਪਿੰਡ ਦੇ ਕੋਲ ਦੀ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ 2 ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 3 ਔਰਤਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਅਣਪਛਾਤਾ ਕਾਰ ਚਾਲਕ ਫ਼ਰਾਰ ਹੋ ਗਿਆ ਹੈ। ਪੁਲਿਸ ਵੱਲੋਂ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੁਲਵਾਮਾ ਹਮਲੇ ਦੀ ਚੌਥੀ ਵਰ੍ਹੇਗੰਢ ‘ਤੇ ਬੋਲੇ PM ਮੋਦੀ, ‘ਜਵਾਨਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁਲ ਸਕਦੇ’
ਮੁੱਢਲੀ ਜਾਣਕਾਰੀ ਮੁਤਾਬਕ ਸਾਰੀਆਂ ਔਰਤਾਂ ਕੁੱਕ ਦਾ ਕੰਮ ਕਰਦੀਆਂ ਹਨ। ਸੋਮਵਾਰ ਰਾਤ ਕਰੀਬ 11 ਵਜੇ ਉਹ ਪ੍ਰੋਗਰਾਮ ਤੋਂ ਆਪਣਾ ਕੰਮ ਖਤਮ ਕਰਕੇ ਘਰ ਪਰਤ ਰਹੀਆਂ ਸਨ। ਖਰਪੁੜੀ ਪੁਣੇ ਦੀ ਬੱਸ ਤੋਂ ਫਾਟਾ ‘ਤੇ ਉਤਰੀਆਂ ਸਨ। ਇਸ ਦੌਰਾਨ ਸੜਕ ਪਾਰ ਕਰਦੇ ਸਮੇਂ ਹਾਦਸਾ ਵਾਪਰ ਗਿਆ। ਪੁਣੇ ਵਾਲੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਵੈਨ ਨੇ ਔਰਤਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਔਰਤਾਂ ਨੂੰ ਕੁਚਲਣ ਤੋਂ ਬਾਅਦ ਡਰਾਈਵਰ ਸੜਕ ਦੇ ਡਿਵਾਈਡਰ ਨੂੰ ਤੋੜ ਕੇ ਫਰਾਰ ਹੋ ਗਿਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: