ਦੇਸ਼ ਦੀ ਰਾਜਧਾਨੀ ਦਿੱਲੀ ਬਵਾਨਾ ਇੰਡਸਟਰੀਅਲ ਏਰੀਆ ਵਿੱਚ ਕੁਰਸੀ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਫਿਲਹਾਲ 8 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਅੱਗ ਬੁਝਾਉਣ ‘ਚ ਲੱਗੀਆਂ ਹੋਇਆਂ ਹਨ। ਅੱਗ ਬੁਝਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।
ਇਸ ਘਟਨਾ ‘ਚ ਅਜੇ ਤੱਕ ਕਿਸੇ ਦੇ ਜ਼ਖਮੀ ਜਾਂ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਬਵਾਨਾ ਕੁਰਸੀ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਇੱਕ ਦਿਨ ਪਹਿਲਾਂ ਯਾਨੀ ਸੋਮਵਾਰ ਨੂੰ ਦਿੱਲੀ ਦੇ ਕਰਮਪੁਰਾ ਇਲਾਕੇ ਵਿੱਚ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ। ਇਹ ਮਾਮਲਾ ਮੋਤੀ ਨਗਰ ਥਾਣੇ ਦੇ ਕੋਲ ਸਥਿਤ ਇੱਕ ਫੈਕਟਰੀ ਵਿੱਚ ਅੱਗ ਲੱਗਣ ਦਾ ਹੈ। ਫਾਇਰ ਬ੍ਰਿਗੇਡ ਦੀਆਂ 27 ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਤਿੰਨ ਦਿਨ ਪਹਿਲਾਂ ਪੂਰਬੀ ਦਿੱਲੀ ਦੀ ਫਰੈਂਡਜ਼ ਕਲੋਨੀ ਵਿੱਚ ਇੱਕ ਫੈਕਟਰੀ ਵਿੱਚ ਅੱਗ ਲੱਗ ਗਈ ਸੀ। ਅੱਗ ‘ਤੇ ਕਾਬੂ ਪਾਉਣ ਲਈ 16 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ। ਦੂਜੇ ਪਾਸੇ ਵੀਰਵਾਰ ਦੇਰ ਰਾਤ ਕਰੀਬ ਡੇਢ ਵਜੇ ਪੰਜਾਬੀ ਬਾਗ ਸਥਿਤ ਟਰਾਂਸਪੋਰਟ ਨਗਰ ਦੀਆਂ ਝੁੱਗੀਆਂ ਵਿੱਚ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਕਾਬੂ ਪਾਇਆ।