ਬਰਨਾਲਾ ਜ਼ਿਲ੍ਹੇ ਦੇ ਪਿੰਡ ਖਾਨੇਕੇ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ 1 ਘੰਟਾ 19 ਮਿੰਟ 55 ਸੈਕਿੰਡ ਵਿੱਚ 20 ਕਿਲੋਮੀਟਰ ਪੈਦਲ ਤੁਰ ਕੇ ਨਵਾਂ ਕੌਮੀ ਰਿਕਾਰਡ ਕਾਇਮ ਕਰਕੇ ਓਲੰਪਿਕ, ਵਿਸ਼ਵ ਚੈਂਪੀਅਨਸ਼ਿਪ ਅਤੇ ਏਸ਼ੀਅਨ ਖੇਡਾਂ ਲਈ ਵੀ ਕੁਆਲੀਫਾਈ ਕੀਤਾ।
ਪੈਰਿਸ ਓਲੰਪਿਕ ਖੇਡਾਂ – 2024 ਲਈ ਅਥਲੈਟਿਕਸ ਵਿੱਚ ਭਾਰਤ ਦਾ ਇਹ ਪਹਿਲਾ ਕੋਟਾ ਹੈ ਅਤੇ ਅਕਾਸ਼ਦੀਪ ਕੁੱਲ ਮਿਲਾ ਕੇ ਓਲੰਪਿਕ ਲਈ ਕੁਆਲੀਫਾਈ ਕਰਨ ਵਾਲਾ ਚੌਥਾ ਭਾਰਤੀ ਅਥਲੀਟ ਹੈ।
ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਖੇਡ ਵਿਭਾਗ ਦੇ ਕੋਚਾਂ ਦੀ ਦੇਖ-ਰੇਖ ਵਿੱਚ ਤਿਆਰੀ ਕਰਦੇ ਅਕਾਸ਼ਦੀਪ ਸਿੰਘ ਨੇ ਰਾਂਚੀ (ਝਾਰਖੰਡ) ਵਿਖੇ ਚੱਲ ਰਹੀ 10ਵੀ ਇੰਡੀਅਨ ਓਪਨ ਰੇਸ ਵਾਕਿੰਗ ਮੁਕਾਬਲੇ ਦੀ 20 ਕਿਲੋਮੀਟਰ ਪੈਦਲ ਦੌੜ ਵਿੱਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਮਗ਼ਾ ਜਿੱਤਿਆ। ਪੈਰਿਸ ਓਲੰਪਿਕ ਖੇਡਾਂ ਲਈ 20 ਕਿਲੋਮੀਟਰ ਪੈਦਲ ਤੋਰ ਵਿੱਚ ਕੁਆਲੀਫਾਈ ਵਾਸਤੇ 1.20.10 ਦਾ ਸਮਾਂ ਮਿੱਥਿਆ ਹੋਇਆ ਹੈ।ਅਕਾਸ਼ਦੀਪ ਸਿੰਘ ਨੇ ਓਲੰਪਿਕਸ ਦੇ ਨਾਲ ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕੀਤਾ ਹੈ।
ਇਹ ਵੀ ਪੜ੍ਹੋ : ਦਾਜ ‘ਚ Creta ਗੱਡੀ ਨਾ ਮਿਲਣ ‘ਤੇ ਮੰਡਪ ਛੱਡ ਭੱਜਿਆ ਲਾੜਾ, ਕੁੜੀ ਵਾਲੇ ਰੋ-ਰੋ ਪਾਉਂਦੇ ਰਹੇ ਮਿੰਨਤਾਂ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਕਾਸ਼ਦੀਪ ਸਿੰਘ ਨੂੰ ਇਸ ਮਾਣਮੱਤੀ ਪ੍ਰਾਪਤੀ ‘ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਉਨ੍ਹਾਂ ਦੀ ਸਖਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਕਾਸ਼ਦੀਪ ਸਿੰਘ ਐਥਲੈਟਿਕਸ ਵਿੱਚ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲਾ ਪਹਿਲਾ ਭਾਰਤੀ ਐਥਲੀਟ ਹੈ ਜੋ ਪੂਰੇ ਸੂਬੇ ਲਈ ਮਾਣ ਵਾਲੀ ਗੱਲ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੀਤੇ ਗਏ ਵਾਅਦਿਆਂ ਤਹਿਤ ਖੇਡ ਵਿਭਾਗ ਲਗਾਤਾਰ ਕੋਸ਼ਿਸ਼ਾਂ ਕਰ ਰਿਹਾ ਹੈ। ਇਸ ਪ੍ਰਾਪਤੀ ਦਾ ਸਿਹਰਾ ਆਕਾਸ਼ਦੀਪ ਸਿੰਘ, ਉਸ ਦੇ ਮਾਤਾ-ਪਿਤਾ ਤੇ ਕੋਚਾਂ ਨੂੰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: