ਪੰਜਾਬ ਦੇ ਲੁਧਿਆਣਾ ਸ਼ਹਿਰ ‘ਚ ਖੇਤਾਂ ‘ਚੋਂ ਮੋਟਰਾਂ ਚੋਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਮੁਲਜ਼ਮ ਨਹਿਰ ਦੇ ਕੋਲ ਮੋਟਰ ਦੀਆਂ ਤਾਰਾਂ ਵੀ ਕੱਟ ਦਿੰਦੇ ਸਨ। ਦੋਵਾਂ ਕੋਲੋਂ ਵੱਡੀ ਗਿਣਤੀ ਵਿਚ ਮੋਟਰ ਅਤੇ ਹੋਰ ਸਾਮਾਨ ਵੀ ਬਰਾਮਦ ਹੋਏ ਹਨ। ਮੁਲਜ਼ਮ ਸਰਹਿੰਦ ਨਹਿਰ ਨੇੜੇ ਖੇਤਾਂ ਨੂੰ ਨਿਸ਼ਾਨਾ ਬਣਾ ਰਹੇ ਸਨ। ਜਿਸ ‘ਤੋਂ ਪ੍ਰੇਸ਼ਾਨ ਹੋ ਕੇ ਕਿਸਾਨਾਂ ਨੇ ਪੁਲਿਸ ਪਬਲਿਕ ਮੀਟਿੰਗ ਵਿੱਚ ਵੀ ਇਹ ਮੁੱਦਾ ਉਠਾਇਆ ਹੈ।
ਮੁਲਜ਼ਮਾਂ ਦੀ ਪਛਾਣ ਜਸਵਿੰਦਰ ਸਿੰਘ ਅਤੇ ਸੋਨੂੰ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ SSP ਹਰੀਸ਼ ਦਿਆਮਾ ਨੇ ਦੱਸਿਆ ਕਿ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਮੁਲਜ਼ਮਾਂ ਦੇ ਪੁਰਾਣੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੋਵੇਂ ਮੁਲਜ਼ਮ ਸ੍ਰੀ ਮਾਛੀਵਾੜਾ ਸਾਹਿਬ ਦੇ ਇਲਾਕਿਆਂ ਵਿੱਚ ਹੋਰ ਵੀ ਚੋਰੀਆਂ ਕਰਦੇ ਸਨ। ਪਰ ਸਮਰਾਲਾ ਦੇ DSP ਵਰਿਆਮ ਸਿੰਘ ਅਤੇ ਖੰਨਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇਸ ਮੋਟਰ ਚੋਰ ਗਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਕੋਰੋਨਾ ਤੋਂ ਵੀ ਖਤਰਨਾਕ ਮਾਰਬਰਗ ਵਾਇਰਸ ਨੇ ਅਫਰੀਕਾ ‘ਚ ਮਚਾਈ ਤਬਾਹੀ, 9 ਲੋਕਾਂ ਦੀ ਮੌ.ਤ
ਜਾਣਕਾਰੀ ਅਨੁਸਾਰ ਮੁਲਜ਼ਮ ਪੈਸਿਆਂ ਲਈ ਮੋਟਰ ਚੋਰੀ ਕਰਕੇ ਵੇਚ ਦਿੰਦੇ ਸਨ। ਫਿਲਹਾਲ ਪੁਲਿਸ ਕਬਾੜ ਦੀ ਭਾਲ ਕਰ ਰਹੀ ਹੈ। ਪੁਲਿਸ ਵੱਲੋਂ ਅੱਜ ਕਾਬੂ ਕੀਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ ਤਾਂ ਜੋ ਪਤਾ ਲਾਇਆ ਜਾ ਸਕੇ ਕਿ ਇਨ੍ਹਾਂ ਦੇ ਗਿਰੋਹ ਦੇ ਹੋਰ ਮੈਂਬਰ ਕੌਣ ਹਨ ਅਤੇ ਉਨ੍ਹਾਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: