ਲੁਧਿਆਣਾ ਦੇ ਰਾਏਕੋਟ ਕਸਬੇ ਦੇ ਪਿੰਡ ਮੋਤੀ ਜੱਟਾਂ ਵਿੱਚ ਦੇਰ ਰਾਤ ਚੋਰਾਂ ਨੇ ਇੱਕ ਡਾਕਟਰ ਦੇ ਘਰ ਨੂੰ ਨਿਸ਼ਾਨਾ ਬਣਾਇਆ। ਚੋਰ ਉਥੋਂ 25 ਲੱਖ ਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਫੜੇ ਜਾਣ ਤੋਂ ਬਚਣ ਲਈ ਚੋਰ ਉਥੋਂ ਸੀਸੀਟੀਵੀ ਦੀ ਡੀਵੀਆਰ ਵੀ ਚੋਰੀ ਕਰਕੇ ਲੈ ਗਏ।
ਡਾਕਟਰ ਦਾ ਕਹਿਣਾ ਹੈ ਕਿ ਨਕਦੀ ਉਸ ਦੇ ਰਿਸ਼ਤੇਦਾਰ ਦੀ ਹੈ। ਜਦੋਂ ਚੋਰੀ ਦੀ ਘਟਨਾ ਵਾਪਰੀ ਤਾਂ ਪਰਿਵਾਰ ਦੇ ਮੈਂਬਰ ਬਰਨਾਲਾ ਗਏ ਹੋਏ ਸਨ। ਇਸ ਦੇ ਨਾਲ ਹੀ ਡਾਕਟਰ ਦਾ ਪਿਸਤੌਲ ਅਤੇ ਇੱਕ ਪਰਸ ਵੀ ਅਲਮਾਰੀ ਵਿੱਚ ਰੱਖਿਆ ਹੋਇਆ ਸੀ ਜਿੱਥੋਂ ਚੋਰਾਂ ਨੇ ਨਕਦੀ ਅਤੇ ਗਹਿਣੇ ਚੋਰੀ ਕਰ ਲਏ। ਚੋਰਾਂ ਨੇ ਉਨ੍ਹਾਂ ਨੂੰ ਹੱਥ ਤੱਕ ਨਹੀਂ ਲਾਇਆ।
ਡਾਕਟਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਵਾਲਿਆਂ ਨਾਲ ਸੋਮਵਾਰ ਨੂੰ ਬਰਨਾਲਾ ਵਿਖੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਗਿਆ ਸੀ। ਜਦੋਂ ਉਹ ਵਾਪਸ ਆਇਆ ਤਾਂ ਘਰ ਦੇ ਮੇਨ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ। ਅੰਦਰ ਚੀਜ਼ਾਂ ਖਿੱਲਰੀਆਂ ਪਈਆਂ ਸਨ, ਜਿਸ ਤੋਂ ਬਾਅਦ ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।
ਡਾਕਟਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਗਰਾਊਂਡ ਫਲੋਰ ’ਤੇ ਕਲੀਨਿਕ ਚਲਾਉਂਦੇ ਹਨ। ਕਲੀਨਿਕ ਦਾ ਸਟਾਫ ਮੇਨ ਗੇਟ ਨੂੰ ਤਾਲਾ ਲਗਾ ਕੇ ਉਸ ਦੇ ਪਿੱਛੋਂ ਚਲਾ ਗਿਆ ਸੀ। ਅਲਮਾਰੀ ਵਿੱਚ 25 ਲੱਖ ਦੀ ਨਕਦੀ ਅਤੇ 80 ਗ੍ਰਾਮ ਸੋਨੇ ਦੇ ਗਹਿਣੇ ਗਾਇਬ ਸਨ।
ਇਹ ਵੀ ਪੜ੍ਹੋ : ਅਮਰੀਕੀ ਰਾਸ਼ਟਰਪਤੀ ਦੀ ਦੌੜ ‘ਚ ਸ਼ਾਮਲ ਹੋਏ ਨਿੱਕੀ ਹੈਲੀ, ਭਾਰਤੀ ਮੂਲ ਦੀ ਔਰਤ ਟਰੰਪ ਨੂੰ ਦੇਵੇਗੀ ਚੁਣੌਤੀ
ਮਾਮਲੇ ਦੀ ਜਾਂਚ ਕਰ ਰਹੀ ਸਬ-ਇੰਸਪੈਕਟਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਦੋ ਦੋਸ਼ੀ ਘਰ ਦੇ ਨੇੜੇ ਲੱਗੇ ਇੱਕ ਹੋਰ ਸੀਸੀਟੀਵੀ ਵਿੱਚ ਕੈਦ ਹੋ ਗਏ ਹਨ। ਪੁਲਸ ਦੋਸ਼ੀਆਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 457 (ਘਰ ਵਿੱਚ ਜ਼ਬਰਦਸਤੀ ਵੜਣਾ) ਅਤੇ 380 (ਚੋਰੀ) ਤਹਿਤ ਕੇਸ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: