ਨਿਊਜ਼ੀਲੈਂਡ ਵਿੱਚ ਚੱਕਰਵਾਤ ਗੇਬ੍ਰਿਯਲ ਦੇ ਕਾਰਨ ਸਥਿਤੀ ਆਏ ਦਿਨ ਭਿਆਨਕ ਹੁੰਦੀ ਜਾ ਰਹੀ ਹੈ। ਇਸ ਚੱਕਰਵਾਤ ਨੇ ਜਿੱਥੇ ਕਈ ਦੀਪਾਂ ਨੂੰ ਪ੍ਰਭਾਵਿਤ ਕਰ ਦਿੱਤਾ ਹੈ, ਉਥੇ ਹੀ ਦੇਸ਼ ਵਿੱਚ ਹੜ੍ਹਾਂ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਇਸ ਤਰ੍ਹਾਂ ਦਾ ਸੰਕਟ ਇਸ ਤੋਂ ਪਹਿਲਾਂ ਕਦੇ ਨਹੀਂ ਦੇਖਿਆ ਗਿਆ ਸੀ। ਕ੍ਰਿਸ ਹਿਪਕਿਸ ਦੀ ਸਰਕਾਰ ਨੇ ਪਹਿਲਾਂ ਹੀ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਜੋ ਕਿ ਨਿਊਜ਼ੀਲੈਂਡ ਦੇ ਇਤਿਹਾਸ ਵਿੱਚ ਸਿਰਫ਼ ਤੀਜੀ ਵਾਰ ਹੈ।
ਚੱਕਰਵਾਤ ਦੇ ਕਾਰਨ ਆਏ ਹੜ੍ਹਾਂ ਦੇ ਚੱਲਦਿਆਂ ਦੇਸ਼ ਦੀ ਕੁੱਲ ਆਬਾਦੀ ਦਾ ਲਗਭਗ ਇੱਕ ਤਿਹਾਈ ਯਾਨੀ ਕਿ 16 ਲੱਖ ਲੋਕ ਪ੍ਰਭਾਵਿਤ ਖੇਤਰਾਂ ਵਿੱਚ ਰਹਿ ਰਹੇ ਹਨ। ਹੁਣ ਇਸ ਨਾਲ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਦੇਸ਼ ਵਿਚ ਇਸ ਚੱਕਰਵਾਤ ਨੇ ਕਿਸ ਤਰ੍ਹਾਂ ਕਹਿਰ ਵਰ੍ਹਾਇਆ ਹੈ। ਲਗਭਗ ਸਵਾ ਲੱਖ ਲੋਕ ਸੜਕਾਂ ‘ਤੇ ਆ ਗਏ ਹਨ। ਦਰੱਖਤਾਂ ਦੇ ਡਿੱਗਣ ਕਾਰਨ ਘਰ ਟੁੱਟ ਗਏ ਹਨ ਤੇ ਜ਼ਮੀਨ ਖਿਸਕਣ ਕਾਰਨ ਕਈ ਘਰ ਵਹਿ ਗਏ ਹਨ।
ਇਹ ਵੀ ਪੜ੍ਹੋ: ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, ਬਣੇ ਰਹਿਣਗੇ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ
ਉੱਤਰੀ ਦੀਪ ਦੇ ਸੁਦੂਰ ਉੱਤਰ ਤੇ ਪੂਰਬੀ ਤੱਟ ‘ਤੇ ਤੱਟੀ ਖੇਤਰਾਂ ਵਿੱਚ ਤੂਫ਼ਾਨ ਦਾ ਨੁਕਸਾਨ ਸਭ ਤੋਂ ਵੱਧ ਰਿਹਾ ਹੈ। ਹਾਕ ਦੀ ਖਾੜੀ, ਕੋਰੋਮੰਡਲ ਤੇ ਨਾਰਥਲੈਂਡ ਵਰਗੇ ਖੇਤਰਾਂ ਵਿੱਚ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ ਹੈ। ਚੱਕਰਵਾਤ ਕਾਰਨ ਨਿਊਜ਼ੀਲੈਂਡ ਦੇ ਉੱਤਰੀ ਦੀਪ ਵਿੱਚ ਵੱਡੇ ਪੈਮਾਨੇ ‘ਤੇ ਹੜ੍ਹ ਆਏ ਹਨ ਤੇ ਜ਼ਮੀਨ ਖਿਸਕੀ ਹੈ। ਨਾਲ ਹੀ ਸਮੁੰਦਰ ਦੀਆਂ ਲਹਿਰਾਂ ਵੀ ਉੱਠ ਰਹੀਆਂ ਹਨ। ਨਿਊਜ਼ੀਲੈਂਡ ਵਿੱਚ ਭਾਰੀ ਬਾਰਿਸ਼ ਤੇ ਤੇਜ਼ ਹਵਾਵਾਂ ਦੇ ਕਾਰਨ 40 ਹਜ਼ਾਰ ਤੋਂ ਜ਼ਿਆਦਾ ਘਰਾਂ ਵਿੱਚ ਬਿਜਲੀ ਗੁੱਲ ਹੋ ਗਈ ਹੈ, ਜਦਕਿ ਸੈਂਕੜੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਭਾਰੀ ਬਾਰਿਸ਼ ਤੇ ਤੇਜ਼ ਹਵਾਵਾਂ ਦੇ ਕਾਰਨ ਹਜ਼ਾਰਾਂ ਘਰਾਂ ਵਿੱਚ ਬਿਜਲੀ ਨਾ ਹੋਣ ਦੇ ਕਾਰਨ ਐਮਰਜੈਂਸੀ ਪ੍ਰਬੰਧਨ ਮੰਤਰੀ ਕੀਰਨ ਮੈਕਅਨਲਟੀ ਨੇ ਐਲਾਨ ‘ਤੇ ਦਸਤਖ਼ਤ ਕੀਤੇ। ਮੈਕਅਨਲਟੀ ਨੇ ਕਿਹਾ ਕਿ ਇਹ ਇੱਕ ਬੇਮਿਸਾਲ ਮੌਸਮ ਘਟਨਾ ਹੈ ਜਿਸਦਾ ਉੱਤਰੀ ਦੀਪ ਦੇ ਵਧੇਰੇ ਹਿੱਸਿਆਂ ਵਿੱਚ ਇੱਕ ਵੱਡਾ ਪ੍ਰਭਾਵ ਪੈ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: