ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਕਸਬੇ ਦੇ ਛੱਪੜ ਨੇੜੇ ਅਚਾਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਈ ਪੰਛੀ ਇਸ ਅੱਗ ਦੇ ਲਪੇਟ ਵਿਚ ਆਏ ਹਨ। ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀਆਂ 6 ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।
ਜਾਣਕਾਰੀ ਅਨੁਸਾਰ ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਸੁੱਕੀ ਲੱਕੜੀਆਂ ਕਾਰਨ ਇਹ ਅੱਗ ਹੋਰ ਫੈਲਦੀ ਰਹੀ। ਗ਼ਨੀਮਤ ਰਹੀ ਕਿ ਅੱਗ ਦੀਆਂ ਲਪਟਾਂ ਨੇੜਲੇ ਸਰਕਾਰੀ ਗੋਦਾਮ ਅਤੇ ਰਿਹਾਇਸ਼ੀ ਇਲਾਕਿਆਂ ਤੱਕ ਨਹੀਂ ਪਹੁੰਚੀਆਂ, ਇਸ ਤੋਂ ਪਹਿਲਾਂ ਹੀ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਨੇ ਅੱਗ ‘ਤੇ ਕਾਬੂ ਪਾ ਲਿਆ ਗਿਆ। ਜੇਕਰ ਅੱਗ ਨਾ ਬੁਝਾਈ ਜਾਂਦੀ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਮਹਾਸ਼ਿਵਰਾਤਰੀ ‘ਤੇ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰ ਰਹਿਣਗੇ ਬੰਦ
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਨੇ ਆਲੇ-ਦੁਆਲੇ ਦੇ ਲੋਕਾਂ ਨੂੰ ਘਟਨਾ ਵਾਲੀ ਥਾਂ ‘ਤੋਂ ਹਟਾਇਆ। ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ। ਪੁਲਿਸ ਆਸਪਾਸ ਲੱਗੇ CCTV ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: