ਪੰਜਾਬ ਵਿਚ ਸੜਕ ਹਾਦਸੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਸੜਕ ਹਾਦਸਿਆਂ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਅਜਿਹਾ ਹੀ ਦਰਦਨਾਕ ਹਾਦਸਾ ਬੀਤੀ ਰਾਤ ਪਟਿਆਲਾ-ਸੰਗਰੂਰ ਰੋਡ ‘ਤੇ ਵਾਪਰਿਆ।

ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਹਾਦਸਾ ਟਰੱਕ ਤੇ ਗੱਡੀ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ। ਟਰੱਕ ਚਾਲਕ ਨੇ ਖੜ੍ਹੀ ਗੱਡੀ ਨੂੰ ਟੱਕਰ ਮਾਰੀ ਜਿਸ ਕਾਰਨ 2 ਨੌਜਵਾਨਾਂ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਇਕ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਅਰਸ਼ਪ੍ਰੀਤ ਸਿੰਘ ਅਤੇ ਆਯੂਸ਼ ਵਜੋਂ ਹੋਈ ਹੈ ਅਤੇ ਦੋਵੇਂ ਹੀ ਮੈਡੀਕਲ ਕਾਲਜ ਵਿਖੇ ਡਾਕਟਰੀ ਦੀ ਪੜ੍ਹਾਈ ਕਰਦੇ ਸਨ।

ਜ਼ਖਮੀ ਨੌਜਵਾਨ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ਜਿਥੇ ਉਸਦਾ ਇਲਾਜ ਚੱਲ ਰਿਹਾ ਹੈਤੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ ਤੇ ਨਾਲ ਹੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























