ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸੂਬੇ ਵਿਚ ਤਿੰਨ ਹੋਰ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ ਕੀਤਾ ਜਿਸ ਨਾਲ ਕਾਂਗਰਸ ਪਾਰਟੀ ਦੇ ਨਾਲ ਇਨ੍ਹਾਂ ਟੋਲ ਪਲਾਜ਼ਿਆਂ ਦੀ ਮਿਲੀਭੁਗਤ ਦਾ ਪਰਦਾਫਾਸ਼ ਹੋ ਗਿਆ। ਮੁੱਖ ਮੰਤਰੀ ਨੇ ਮਜਾਰੀ (ਐੱਸਬੀਐੱਸ ਨਗਰ), ਨੰਗਲ ਸ਼ਹੀਦਾਂ ਤੇ ਮਨਗੜ੍ਹ (ਹੁਸ਼ਿਆਰਪੁਰ) ਦੇ ਤਿੰਨ ਟੋਲ ਪਲਾਜ਼ਾ ਨੂੰ ਬੰਦ ਕਰਨ ਦੇ ਨਾਲ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਾ ਦੇ ਬੰਦ ਹੋਣ ਨਾਲ ਆਮ ਜਨਤਾ ਦੇ ਰੋਜ਼ਾਨਾ 10.52 ਲੱਖ ਰੁਪਏ ਦੀ ਬਚਤ ਹੋਵੇਗੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਨੂੰ 10 ਸਾਲ ਪਹਿਲਾਂ ਹੀ ਬੰਦ ਕਰ ਦੇਣਾ ਚਾਹੀਦਾ ਸੀ ਕਿਉਂਕਿ ਇਨ੍ਹਾਂ ਦੀ ਮਿਆਦ ਖਤਮ ਹੋ ਚੁੱਕੀ ਸੀ ਪਰ ਇਨ੍ਹਾਂ ਨੂੰ ਬੰਦ ਕਰਨ ਦੀ ਬਜਾਏ ਤਤਕਾਲੀ ਸਰਕਾਰ ਨੇ ਇਨ੍ਹਾਂ ਦੀ ਮਿਲੀਭੁਗਤ ਕਰਕੇ ਗੈਰ-ਕਾਨੂੰਨੀ ਤੌਰ ‘ਤੇ ਪੈਸਾ ਵਸੂਲ ਕੀਤਾ। CM ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਸੂਬੇ ਦੇ ਨੇਤਾਵਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਲੋਕਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ।
CM ਮਾਨ ਨੇ ਕਿਹਾ ਕਿ 123.64 ਕਰੋੜ ਰੁਪਏ ਦੀ ਇਸ ਯੋਜਨਾ ਤਹਿਤ ਰਾਜਦੀਪ ਟੋਲਵੇਜ ਕੰਪਨੀ ਨੂੰ 104.96 ਕਿਲੋਮੀਟਰ ਲੰਬੀ ਸੜਕ ਬਣਾਉਣੀ ਸੀ ਜਿਸ ਲਈ ਬਾਜਵਾ ਨੇ 6 ਦਸੰਬਰ 2005 ਨੂੰ ਸਮਝੌਤਾ ਕੀਤਾ ਸੀ। 123.64 ਕਰੋੜ ਰੁਪਏ ਦੀ ਕੁੱਲ ਯੋਜਨਾ ਵਿਚੋਂ ਕੰਪਨੀ ਨੂੰ ਸਬਸਿਡੀ ਵਜੋਂ।
ਇਹ ਵੀ ਪੜ੍ਹੋ : CM ਮਾਨ ਨੇ ‘ਪੰਜਾਬ ਨਿਵੇਸ਼ ਸੰਮਲੇਨ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨਾਲ ਕੀਤੀ ਬੈਠਕ
ਕੰਪਨੀ ਨੇ ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ 6 ਮਾਰਚ 2007 ਨੂੰ ਤਿੰਨੋਂ ਟੋਲ ਪਲਾਜ਼ਾ ਦਾ ਸੰਚਾਲਨ ਕੀਤਾ ਸੀ। ਉਨ੍ਹਾਂ ਕਿਹਾ ਕਿ ਕੰਪਨੀ ਨੂੰ ਸੜਕ ਦੀ ਅਸਫਾਲਟਿੰਗ ਦਾ ਕੰਮ 5 ਮਾਰਚ 2013 ਤੱਕ ਪੂਰਾ ਕੀਤਾ ਜਾਣਾ ਸੀ, ਜੋ ਕਿ 786 ਦਿਨਾਂ ਦੀ ਦੇਰੀ ਨਾਲ 30 ਅਪ੍ਰੈਲ 2015 ਨੂੰ ਪੂਰਾ ਹੋਇਆ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇਰੀ ਲਈ ਕੰਪਨੀ ਨੂੰ 61.60 ਕਰੋੜ ਰੁਪਏ ਦਾ ਜੁਰਮਾਨਾ ਹੋ ਸਕਦਾ ਸੀ, ਪਰ ਅਜਿਹਾ ਨਹੀਂ ਹੋਇਆ ਜਿਸ ਦਾ ਵਾਧੂ ਭਾਰ ਪੰਜਾਬ ਦੇ ਲੋਕਾਂ ‘ਤੇ ਪਿਆ।
ਵੀਡੀਓ ਲਈ ਕਲਿੱਕ ਕਰੋ -: