ਅੱਤਵਾਦੀਆਂ, ਗੈਂਗਸਟਰਾਂ ਅਤੇ ਸਮੱਗਲਰਾਂ ‘ਤੇ ਸ਼ਿਕੰਜਾ ਕੱਸਣ ਲਈ ਸਰਕਾਰ ਪੰਜਾਬ ਪੁਲਿਸ ਦਾ ਨਵਾਂ ਕਾਡਰ ਬਣਾਉਣ ਜਾ ਰਹੀ ਹੈ। ਹੁਣ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਫੜੀ ਗਈ ਹੈਰੋਇਨ ਦੇ ਮਾਮਲਿਆਂ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਪੰਜਾਬ ਵਿੱਚ ਆ ਰਿਹਾ ਹੈ।
ਪਾਕਿਸਤਾਨ ਅਤੇ ਪੰਜਾਬ ਦੀ ਸਰਹੱਦ ਲਗਭਗ 555 ਕਿਲੋਮੀਟਰ ਹੈ। ਜ਼ਿਆਦਾਤਰ ਡਰੋਨ ਪਾਕਿਸਤਾਨ ਤੋਂ ਪੰਜਾਬ ਸਰਹੱਦ ‘ਤੇ ਆ ਰਹੇ ਹਨ, ਜਿਨ੍ਹਾਂ ਰਾਹੀਂ ਨਸ਼ੇ ਅਤੇ ਹਥਿਆਰ ਆ ਰਹੇ ਹਨ। ਇਸੇ ਲਈ ਸਰਕਾਰ ਨੇ ਹੁਣ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਪਠਾਨਕੋਟ ਜ਼ਿਲ੍ਹਿਆਂ ਲਈ ਪੁਲੀਸ ਦਾ ਵਿਸ਼ੇਸ਼ ਕਾਡਰ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਹੁਣ ਜਲਦੀ ਹੀ ਇਸ ਦਾ ਐਲਾਨ ਹੋਣ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਵੀ ਆਪਣੀ ਰਿਪੋਰਟ ਮੰਗੀ ਹੈ। ਇਸ ਲਈ ਜਿੱਥੇ ਪੰਜਾਬ ਸਰਕਾਰ ਇਹ ਰਿਪੋਰਟ ਸੌਂਪੇਗੀ, ਉਥੇ ਵਿਸ਼ੇਸ਼ ਪੁਲਿਸ ਕੋਰ ਬਣਾਉਣ ਲਈ ਕੇਂਦਰ ਤੋਂ ਪੈਕੇਜ ਦੀ ਵੀ ਮੰਗ ਕਰੇਗੀ।
ਭਾਵੇਂ ਕੇਂਦਰ ਦੀਆਂ ਏਜੰਸੀਆਂ ਵੀ ਇੱਥੇ ਕੰਮ ਕਰ ਰਹੀਆਂ ਹਨ ਪਰ ਪੰਜਾਬ ਸਰਕਾਰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਆਪਣੇ ਪੱਧਰ ‘ਤੇ ਵਿਸ਼ੇਸ਼ ਕਦਮ ਚੁੱਕਣ ਜਾ ਰਹੀ ਹੈ। ਇਸ ਨਵੇਂ ਪੁਲੀਸ ਕਾਡਰ ਵਿੱਚ ਇੰਸਪੈਕਟਰ ਅਤੇ ਕਾਂਸਟੇਬਲ ਸ਼ਾਮਲ ਹੋਣਗੇ।