ਯੂਪੀ ਦੇ ਬਾਂਦਾ ਜ਼ਿਲ੍ਹੇ ਵਿੱਚ ਵੀਰਵਾਰ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਦੋ ਗੱਡੀਆਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਟਿੰਡਵਾੜੀ-ਪਾਪੜਾਂਡਾ ਰੋਡ ‘ਤੇ ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਤੇਜ਼ ਰਫਤਾਰ ਬੋਲੈਰੋ ਅਤੇ ਸਕਾਰਪੀਓ ਦੀ ਆਹਮੋ-ਸਾਹਮਣੇ ਟੱਕਰ ਹੋ ਗਈ । ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਹਾਦਸੇ ਵਿੱਚ 5 ਲੋਕਾਂ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ, ਜਦਕਿ ਅੱਧਾ ਦਰਜਨ ਲੋਕ ਜ਼ਖਮੀ ਹੋ ਗਏ ਹਨ । ਇਸ ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ।
ਦੱਸਿਆ ਜਾ ਰਿਹਾ ਹੈ ਕਿ ਸਵੇਰੇ ਲਗਭਗ 5 ਵਜੇ ਸਾਰੇ ਬਰਾਤੀ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਵਾਪਸ ਘਰ ਜਾ ਰਹੇ ਸਨ ਕਿ ਰਸਤੇ ਵਿੱਚ ਅਚਾਨਕ ਤੇਜ਼ ਰਫ਼ਤਾਰ ਬੋਲੈਰੋ ਸਕਾਰਪੀਓ ਨਾਲ ਉਨ੍ਹਾਂ ਦੀ ਟੱਕਰ ਹੋ ਗਈ । ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਦੋਵੇਂ ਗੱਡੀਆਂ ਦੇ ਪਰਖੱਚੇ ਉੱਡ ਗਏ।
ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬਾਂਦਾ ਵਿੱਚ ਸੜਕ ਹਾਦਸੇ ਵਿੱਚ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ । ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਇਸ ਦੇ ਨਾਲ ਹੀ ਹਾਦਸੇ ਵਿੱਚ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ । ਉਨ੍ਹਾਂ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: