ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ 60 ਸਾਲਾ ਵਿਅਕਤੀ ਨੂੰ ਉਸਦੀ ਪਤਨੀ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਅਤੇ ਉਸਦੀ ਲਾਸ਼ ਦਾ ਸਸਕਾਰ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਵੀਰਵਾਰ ਰਾਤ ਨੂੰ ਦੀਨਾਨਗਰ ਦੇ ਪਿੰਡ ਪਨਿਆਰ ਦੇ ਰਹਿਣ ਵਾਲੇ ਸੰਸਾਰ ਚੰਦ ਨੇ ਝਗੜੇ ਤੋਂ ਬਾਅਦ ਆਪਣੀ ਪਤਨੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਮ੍ਰਿਤਕ ਦੀ ਪਛਾਣ ਮਹਿੰਦਰੋ (55) ਵਜੋਂ ਹੋਈ ਹੈ, ਜਿਸ ਦੀ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਮੌਤ ਹੋ ਗਈ। ਦੀਨਾਨਗਰ ਥਾਣੇ ਦੇ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਸੰਸਾਰ, ਜੋ ਕਿ ਮਜ਼ਦੂਰ ਵਜੋਂ ਕੰਮ ਕਰਦਾ ਹੈ, ਨੇ ਲੱਕੜਾਂ ਇਕੱਠੀਆਂ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਘਰ ਜਾ ਕੇ ਸਾੜਨ ਦੀ ਕੋਸ਼ਿਸ਼ ਕੀਤੀ।
ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਦੇ ਰੌਲਾ ਪਾਉਣ ਤੋਂ ਬਾਅਦ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਧੀ ਸੜੀ ਹੋਈ ਲਾਸ਼ ਨੂੰ ਬਾਹਰ ਕੱਢਿਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸੰਸਾਰ ਆਪਣੀ ਪਤਨੀ ਨਾਲ ਲੜਾਈ-ਝਗੜਾ ਕਰਦਾ ਸੀ ਅਤੇ ਉਸ ਦੀ ਕੁੱਟਮਾਰ ਕਰਦਾ ਸੀ। ਉਨ੍ਹਾਂ ਦਾ ਪੁੱਤਰ ਹਿਮਾਚਲ ਪ੍ਰਦੇਸ਼ ਵਿੱਚ ਕੰਮ ਕਰਦਾ ਹੈ। ਪੁਲਿਸ ਨੇ ਦੱਸਿਆ ਕਿ ਵਿਅਕਤੀ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: