ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਪੱਗ ‘ਤੇ ਟੋਪੀ ਪਾ ਕੇ ਵਿਵਾਦਾਂ ‘ਚ ਘਿਰ ਗਏ ਹਨ। ਦਰਅਸਲ ਚਰਨਜੀਤ ਸਿੰਘ ਚੰਨੀ ਜਦੋਂ ਹਿਮਾਚਲ ਪ੍ਰਦੇਸ਼ ਦੇ ਦੌਰੇ ‘ਤੇ ਸਨ ਤਾਂ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਉਨ੍ਹਾਂ ਨੂੰ ਸ਼ਾਲ ਅਤੇ ਟੋਪੀ ਭੇਂਟ ਕੀਤੀ। ਇਹ ਟੋਪੀ ਉਨ੍ਹਾਂ ਦੀ ਪੱਗ ਦੇ ਉੱਪਰ ਪਾਈ ਸੀ। ਇਹ ਵਿਵਾਦ ਦਾ ਵਿਸ਼ਾ ਬਣ ਗਿਆ। ਇਹ ਵਿਵਾਦ ਇੰਨਾ ਵੱਧ ਗਿਆ ਕਿ ਚੰਨੀ ਨੂੰ ਮੁਆਫੀ ਮੰਗਣੀ ਪਈ।
ਸਿੱਖ ਜਥੇਬੰਦੀਆਂ ਨੇ ਦਸਤਾਰ ਉੱਤੇ ਟੋਪੀ ਰੱਖਣ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਹੁਣ ਇਸ ਮਾਮਲੇ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁਆਫੀ ਮੰਗ ਲਈ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਫੋਨ ਕਰਕੇ ਇਸ ਸਬੰਧੀ ਮੁਆਫ਼ੀ ਮੰਗੀ ਅਤੇ ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਲਿਖਤੀ ਮੁਆਫ਼ੀਨਾਮਾ ਵੀ ਭੇਜਣਗੇ।
ਖਾਸ ਗੱਲ ਇਹ ਹੈ ਕਿ ਇਸ ਤਸਵੀਰ ਵਿੱਚ ਸਾਬਕਾ CM ਚਰਨਜੀਤ ਚੰਨੀ ਅਤੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਡਿਪਟੀ CM ਮੁਕੇਸ਼ ਅਗਨੀਹੋਤਰੀ ਨਜ਼ਰ ਆ ਰਹੇ ਹਨ। ਇਸ ਦੌਰਾਨ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਉਨ੍ਹਾਂ ਨੂੰ ਸ਼ਾਲ ਅਤੇ ਟੋਪੀ ਭੇਟ ਕੀਤੀ ਸੀ, ਜੋ ਚੰਨੀ ਨੇ ਮੇਜ਼ਬਾਨਾਂ ਦਾ ਸਨਮਾਨ ਕਰਦੇ ਹੋਏ ਦਸਤਾਰ ਦੇ ਉੱਪਰ ਰੱਖੀ ਸੀ।
ਇਸ ਤੋਂ ਬਾਅਦ ਜਦੋਂ ਉਨ੍ਹਾਂ ਦੀ ਇਹ ਤਸਵੀਰ ਵਾਇਰਲ ਹੋਈ ਤਾਂ ਉਨ੍ਹਾਂ ਦੀ ਇਸ ਹਰਕਤ ਦੀ ਅਲੋਚਨਾ ਅਤੇ ਨਿੰਦਾ ਸ਼ੁਰੂ ਹੋ ਗਈ, ਜਿਸ ਕਾਰਨ ਉਨ੍ਹਾਂ ਨੇ ਮਾਮਲੇ ਨੂੰ ਠੰਢਾ ਕਰਨ ਲਈ ਅਕਾਲ ਤਖ਼ਤ ਦੇ ਜਥੇਦਾਰ ਤੋਂ ਮੁਆਫ਼ੀ ਮੰਗ ਲਈ ਹੈ। ਇਸ ਦੇ ਨਾਲ ਹੀ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਣ ਦਾ ਭਰੋਸਾ ਵੀ ਦਿੱਤਾ।
ਇਹ ਵੀ ਪੜ੍ਹੋ : ਫਰਿੱਜ ਮਰਡਰ ਕੇਸ, 2020 ‘ਚ ਹੀ ਨਿੱਕੀ ਨਾਲ ਸਾਹਿਲ ਨੇ ਕਰ ਲਿਆ ਸੀ ਵਿਆਹ, ਜਾਂਚ ‘ਚ ਹੋਏ ਵੱਡੇ ਖੁਲਾਸੇ
ਦੱਸ ਦੇਈਏ ਕਿ ਸਿੱਖ ਧਰਮ ਵਿੱਚ ਦਸਤਾਰ ਦਾ ਅਹਿਮ ਸਥਾਨ ਹੈ। ਇਹ ਸਿੱਖ ਧਰਮ ਦੇ 5 ਸਭ ਤੋਂ ਅਹਿਮ ਕੱਕਾਰਾਂ ਵਿੱਚੋਂ ਇੱਕ ਹੈ। ਇਸ ਲਈ ਸਿੱਖ ਸਮਾਜ ਵਿੱਚ ਇਹ ਹਮੇਸ਼ਾ ਹੀ ਸੰਵੇਦਨਸ਼ੀਲ ਵਿਸ਼ਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: