ਉੱਤਰ ਭਾਰਤ ਵਿੱਚ ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਬਦਲ ਸਕਦਾ ਹੈ । ਇੱਕ ਪਾਸੇ ਜਿੱਥੇ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਤੇ ਬਾਰਿਸ਼ ਦਾ ਦੌਰ ਜਾਰੀ ਹੈ, ਉਥੇ ਹੀ ਦੂਜੇ ਪਾਸੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ । ਮੌਸਮ ਵਿਭਾਗ ਮੁਤਾਬਕ ਅਗਲੇ 2 ਤੋਂ 3 ਦਿਨਾਂ ਤੱਕ ਉੱਤਰੀ ਪੱਛਮੀ ਅਤੇ ਮੱਧ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਹੌਲੀ-ਹੌਲੀ ਵਧ ਸਕਦਾ ਹੈ ।
ਮੌਸਮ ਵਿਭਾਗ ਮੁਤਾਬਕ ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਕੋਂਕਣ ਅਤੇ ਗੋਆ, ਉੜੀਸਾ ਅਤੇ ਗੁਜਰਾਤ ਵਿੱਚ ਆਮ ਤਾਪਮਾਨ ਤੋਂ 2 ਤੋਂ 3 ਡਿਗਰੀ ਵੱਧ ਦਰਜ ਕੀਤਾ ਗਿਆ । ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਸਿੱਕਮ ਵਿੱਚ 20 ਤੋਂ 22 ਫਰਵਰੀ ਤੱਕ ਤਿੰਨ ਦਿਨਾਂ ਤੱਕ ਹਲਕੀ ਬਾਰਿਸ਼ ਦਾ ਅਨੁਮਾਨ ਹੈ । ਇਸ ਤੋਂ ਇਲਾਵਾ ਅੱਜ ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਉੱਥੇ ਹੀ ਦੂਜੇ ਪਾਸੇ ਪਿਛਲੇ 24 ਘੰਟਿਆਂ ਦੇ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਿਹਾ। ਮੌਸਮ ਵਿਭਾਗ ਮੁਤਾਬਕ 20 ਫਰਵਰੀ ਨੂੰ ਹਲਕੀ ਧੁੰਦ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: