ਲੁਧਿਆਣਾ ‘ਚ ਥਾਣਾ ਦੁੱਗਰੀ ਦੀ ਪੁਲਿਸ ਨੇ ਚਾਹ ਦੀ ਦੁਕਾਨ ਦੀ ਆੜ ‘ਚ ਗਾਂਜੇ ਦੀ ਤਸਕਰੀ ਕਰਨ ਵਾਲੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੌਕੇ ’ਤੇ ਮੁਲਜ਼ਮ ਕੋਲੋਂ 2 ਕਿਲੋ ਗਾਂਜਾ ਬਰਾਮਦ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ। ਫੜਿਆ ਗਿਆ ਮੁਲਜ਼ਮ ਸਿਕੰਦਰ ਸਾਹਨੀ ਵਾਸੀ ਧੰਧਾਰਾ ਰੋਡ ਹੈ।
ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਇਸ ਦੌਰਾਨ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਥਾਣਾ ਦੁੱਗਰੀ ਦੇ ਏਐਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ 6 ਕੇਸ ਦਰਜ ਹਨ। ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਚਾਹ ਦੀ ਦੁਕਾਨ ਚਲਾ ਰਿਹਾ ਹੈ ਅਤੇ ਇਸੇ ਦੁਕਾਨ ਦੀ ਆੜ ਵਿੱਚ ਨਸ਼ੇ ਦੀ ਸਪਲਾਈ ਦਾ ਧੰਦਾ ਕਰ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਸਾਲ 2021 ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ। ਜਿਸ ਤੋਂ ਬਾਅਦ ਉਹ ਫਿਰ ਤਸਕਰੀ ਕਰਨ ਲੱਗਾ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਹੁਣ ਮੁਲਜ਼ਮ ਕੋਲੋਂ 2 ਕਿਲੋ ਗਾਂਜਾ ਬਰਾਮਦ ਹੋਇਆ ਹੈ। ਦੂਜੇ ਪਾਸੇ ਇੱਕ ਹੋਰ ਮਾਮਲੇ ਵਿੱਚ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਪੀਰੂ ਬੰਦਾ ਮੁਹੱਲਾ ਨੇੜੇ ਇੱਕ ਮੁਲਜ਼ਮ ਨੂੰ ਕਰੀਬ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਪਾਰਟੀ ਅਨੁਸਾਰ ਉਕਤ ਮੁਲਜ਼ਮ ਪੁਲਿਸ ਮੁਲਾਜ਼ਮਾਂ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਦਾ ਪਿੱਛਾ ਕੀਤਾ ਗਿਆ ਅਤੇ ਕਾਬੂ ਕੀਤਾ ਗਿਆ। ਫੜੇ ਗਏ ਮੁਲਜ਼ਮ ਦਾ ਨਾਂ ਸੁਮਿਤ ਹੈ।