ਹਿਮਾਚਲ ‘ਚ ਬਣੀਆਂ 16 ਦਵਾਈਆਂ ਦੇ ਸੈਂਪਲ ਫੇਲ ਹੋ ਗਏ ਹਨ। ਕੇਂਦਰੀ ਡਰੱਗ ਕੰਟਰੋਲਰ ਸਟੈਂਡਰਡ ਆਰਗੇਨਾਈਜੇਸ਼ਨ ਵੱਲੋਂ ਦੇਸ਼ ਭਰ ਵਿੱਚੋਂ ਭਰੇ ਗਏ 1348 ਨਮੂਨਿਆਂ ਵਿੱਚੋਂ 67 ਸੈਂਪਲ ਫੇਲ੍ਹ ਪਾਏ ਗਏ ਹਨ। ਇਨ੍ਹਾਂ ‘ਚੋਂ 16 ਦਵਾਈਆਂ ਹਿਮਾਚਲ ਪ੍ਰਦੇਸ਼ ‘ਚ ਬਣੀਆਂ ਹਨ, ਜੋ ਮਾਪਦੰਡਾਂ ‘ਤੇ ਖਰਾ ਨਹੀਂ ਉਤਰ ਸਕੀਆਂ।
ਫੇਲ ਪਾਏ ਗਏ ਸੈਂਪਲਾਂ ਵਿੱਚ ਬੁਖਾਰ, ਐਂਟੀਬਾਇਓਟਿਕਸ, ਵਿਟਾਮਿਨ, ਕੈਲਸ਼ੀਅਮ ਸਮੇਤ ਕਈ ਗੰਭੀਰ ਬਿਮਾਰੀਆਂ ਦੀਆਂ ਦਵਾਈਆਂ ਸ਼ਾਮਲ ਹਨ। ਰਾਜ ਦੇ ਦਵਾਈ ਕੰਟਰੋਲਰ ਵੱਲੋਂ ਸਾਰੀਆਂ ਕੰਪਨੀਆਂ ਨੂੰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਦਯੋਗਾਂ ਨੂੰ ਦਵਾਈਆਂ ਦਾ ਸਾਰਾ ਸਟਾਕ ਬਾਜ਼ਾਰ ਵਿੱਚੋਂ ਵਾਪਸ ਮੰਗਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਰਾਜ ਦੇ ਦਵਾ ਕੰਟਰੋਲਰ ਨਵਨੀਤ ਮਰਵਾਹ ਦਾ ਕਹਿਣਾ ਹੈ ਕਿ ਵਿਭਾਗ ਸੂਬੇ ਵਿੱਚ ਬਣੀਆਂ ਦਵਾਈਆਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਗੰਭੀਰ ਹੈ। ਜਿਨ੍ਹਾਂ ਸਬੰਧਤ ਉਦਯੋਗਾਂ ਦੇ ਸੈਂਪਲ ਫੇਲ੍ਹ ਹੋਏ ਹਨ, ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਤਲਬ ਕੀਤਾ ਜਾਵੇਗਾ ਅਤੇ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸੈਂਪਲ ਲੈਣ ਦਾ ਮੁੱਖ ਮਕਸਦ ਘਟੀਆ ਦਵਾਈਆਂ ਫੜਨਾ ਹੈ ਤਾਂ ਜੋ ਇਨ੍ਹਾਂ ਵਿੱਚ ਸੁਧਾਰ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਰਾਜ ਦੇ ਡਰੱਗ ਵਿਭਾਗ ਵੱਲੋਂ ਉਨ੍ਹਾਂ ਉਦਯੋਗਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ, ਜਿਨ੍ਹਾਂ ਦੇ ਸੈਂਪਲ ਵਾਰ-ਵਾਰ ਫੇਲ੍ਹ ਹੋ ਰਹੇ ਹਨ। ਸੋਮਵਾਰ ਦੇਰ ਸ਼ਾਮ CDSCO ਵੱਲੋਂ ਜਾਰੀ ਡਰੱਗ ਅਲਰਟ ਵਿੱਚ ਹਿਮਾਚਲ ਪ੍ਰਦੇਸ਼ ਦੇ ਕਈ ਉਦਯੋਗ ਸ਼ਾਮਲ ਸਨ, ਜਿਨ੍ਹਾਂ ਦੇ ਇੱਕ ਜਾਂ ਦੋ ਤੋਂ ਵੱਧ ਦਵਾਈਆਂ ਦੇ ਸੈਂਪਲ ਫੇਲ੍ਹ ਹੋ ਗਏ ਹਨ। ਇਸ ਤੋਂ ਇਲਾਵਾ ਕਈ ਉਦਯੋਗ ਅਜਿਹੇ ਹਨ ਜਿਨ੍ਹਾਂ ਦੇ ਸੈਂਪਲ ਵਾਰ-ਵਾਰ ਫੇਲ ਪਾਏ ਜਾ ਰਹੇ ਹਨ। ਹੁਣ ਵਿਭਾਗ ਉਨ੍ਹਾਂ ਉਦਯੋਗਾਂ ਦੀ ਸੂਚੀ ਵੀ ਤਿਆਰ ਕਰ ਰਿਹਾ ਹੈ।