Tunisha Sharma Suicide Case: ਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਖੁ.ਦਕੁਸ਼ੀ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲੇ ‘ਚ ਦੋਸ਼ੀ ਸ਼ੀਜ਼ਾਨ ਖਾਨ ਦੇ ਸਬੰਧ ‘ਚ ਆਪਣੀ ਜਾਂਚ ਪੂਰੀ ਕਰ ਲਈ ਹੈ ਅਤੇ ਉਸ ਦੇ ਖਿਲਾਫ 524 ਪੰਨਿਆਂ ਦੀ ਚਾਰਜਸ਼ੀਟ ਵੀ ਦਾਇਰ ਕੀਤੀ ਗਈ ਹੈ। ਹੁਣ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਵੇਗੀ ਅਤੇ ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਸ਼ੀਜਾਨ ਖਾਨ ਨੂੰ ਜ਼ਮਾਨਤ ਮਿਲ ਸਕਦੀ ਹੈ।
ਸ਼ੀਜਾਨ ਖ਼ਾਨ ਪਿਛਲੇ ਦੋ ਮਹੀਨਿਆਂ ਤੋਂ ਜੇਲ੍ਹ ਵਿੱਚ ਹੈ। ਹਾਲ ਹੀ ਵਿੱਚ ਸ਼ੀਜਨ ਨੇ ਵਸਈ ਅਦਾਲਤ ਵਿੱਚ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ 23 ਫਰਵਰੀ 2023 ਨੂੰ ਹੋਵੇਗੀ। ਇਸ ਵਾਰ ਸ਼ੀਜਨ ਨੂੰ ਜ਼ਮਾਨਤ ਮਿਲਣ ਦੀ ਜ਼ਿਆਦਾ ਸੰਭਾਵਨਾ ਨਜ਼ਰ ਆ ਰਹੀ ਹੈ। ਵਸਈ ਪੁਲਿਸ ਨੇ ਸ਼ੀਜਨ ਦੇ ਖਿਲਾਫ 524 ਪੰਨਿਆਂ ਦੀ ਚਾਰਜਸ਼ੀਟ ਵੀ ਦਾਇਰ ਕੀਤੀ ਹੈ। ਸ਼ੀਜਾਨ ਖਾਨ ਦੇ ਵਕੀਲ ਸ਼ਰਦ ਰਾਏ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਹਿਲਾਂ ਬਾਂਬੇ ਹਾਈ ਕੋਰਟ ‘ਚ ਅਦਾਕਾਰ ਦੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪਰ ਹੁਣ ਉਥੋਂ ਪਟੀਸ਼ਨ ਵਾਪਸ ਲੈ ਲਈ ਗਈ ਹੈ। ਹੁਣ ਅਦਾਕਾਰ ਦੀ ਜ਼ਮਾਨਤ ਪਟੀਸ਼ਨ ਵਸਈ ਦੀ ਅਦਾਲਤ ਵਿੱਚ ਦਾਖ਼ਲ ਕੀਤੀ ਗਈ ਹੈ। ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਹੈ ਅਤੇ ਪੁਲੀਸ ਜਾਂਚ ਵੀ ਪੂਰੀ ਕਰ ਲਈ ਗਈ ਹੈ। ਜਿਸ ਕਾਰਨ ਹੁਣ ਦੋਸ਼ੀ ਨੂੰ ਜ਼ਮਾਨਤ ਮਿਲ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਟੀਵੀ ਅਦਾਕਾਰ ਸ਼ੀਜ਼ਾਨ ਖਾਨ ਕਰੀਬ 2 ਮਹੀਨਿਆਂ ਤੋਂ ਜੇਲ੍ਹ ਵਿੱਚ ਹੈ। ਉਸ ‘ਤੇ ਸਹਿ-ਸਟਾਰ ਅਤੇ ਸਾਬਕਾ ਪ੍ਰੇਮਿਕਾ ਤੁਨੀਸ਼ਾ ਸ਼ਰਮਾ ਨੂੰ ਖੁ.ਦਕੁਸ਼ੀ ਲਈ ਉਕਸਾਉਣ ਦਾ ਦੋਸ਼ ਹੈ। ਅਦਾਕਾਰਾ ਨੇ 24 ਦਸੰਬਰ 2022 ਨੂੰ ਆਪਣੇ ਟੀਵੀ ਸ਼ੋਅ ‘ਅਲੀ ਬਾਬਾ: ਦਾਸਤਾਨ ਏ ਕਾਬੁਲ’ ਦੇ ਸੈੱਟ ‘ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਸੀਸੀਟੀਵੀ ਮੁਤਾਬਕ ਖੁ.ਦਕੁਸ਼ੀ ਤੋਂ ਪਹਿਲਾਂ ਉਹ ਸ਼ੀਜਨ ਨਾਲ ਗੱਲ ਕਰਦੀ ਨਜ਼ਰ ਆਈ ਸੀ। ਉਸ ਦੀ ਮਾਂ ਨੇ ਵੀ ਸ਼ੀਜਨ ‘ਤੇ ਧੋਖਾਧੜੀ ਦਾ ਦੋਸ਼ ਲਾਇਆ ਹੈ। ਕਿਹਾ ਜਾ ਰਿਹਾ ਸੀ ਕਿ ਬ੍ਰੇਕਅੱਪ ਤੋਂ ਬਾਅਦ ਅਦਾਕਾਰਾ ਡਿਪ੍ਰੈਸ਼ਨ ਤੋਂ ਪੀੜਤ ਸੀ।