ਫਾਜ਼ਿਲਕਾ ਦੇ ਸੇਨੀਆ ਰੋਡ ‘ਤੇ ਹੱਡਾਰੋੜੀ ਨੇੜੇ ਸ਼ੱਕੀ ਹਾਲਾਤਾਂ ‘ਚ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਧੀਰਜ ਕੁਮਾਰ ਹੈ, ਜੋ ਕਿ ਅੰਨੀ ਦਿੱਲੀ ਦਾ ਰਹਿਣ ਵਾਲਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵੇਟਰ ਦਾ ਕੰਮ ਕਰਦਾ ਸੀ। ਬੀਤੀ ਰਾਤ ਇੱਕ ਪੈਲੇਸ ਵਿੱਚ ਇੱਕ ਵਿਆਹ ਸਮਾਗਮ ਵਿੱਚ ਗਿਆ ਸੀ, ਜਿਸ ਦੀ ਲਾਸ਼ ਅੱਜ ਹੱਡਾਰੋੜੀ ਨੇੜਿਓਂ ਮਿਲੀ ਹੈ। ਜਿਸ ਬਾਰੇ ਪਤਾ ਲੱਗਾ ਹੈ ਕਿ ਉਹ ਅੱਜ ਸਵੇਰੇ ਘਰੋਂ ਨਿਕਲਿਆ ਸੀ, ਜੋਕਿ ਅਚਾਨਕ ਜ਼ਮੀਨ ‘ਤੇ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸਿੱਖ ਸ਼ਰਧਾਲੂਆਂ ਲਈ ਚੰਗੀ ਖ਼ਬਰ, ਗੁਰਧਾਮਾਂ ਦੇ ਦਰਸ਼ਨਾਂ ਲਈ ਰੇਲਵੇ ਚਲਾਏਗਾ ਸਪੈਸ਼ਲ ਟ੍ਰੇਨ
ਉਨ੍ਹਾਂ ਦੱਸਿਆ ਕਿ ਘਟਨਾ ਸਬੰਧੀ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਲਾਸ਼ ਨੂੰ ਸਿਵਲ ਹਸਪਤਾਲ ਫਾਜ਼ਿਲਕਾ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੀ ਮੰਗ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: