ਗੁਜਰਾਤ ਦੇ ਸੂਰਤ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਪਤੀ-ਪਤਨੀ ਦੀ ਲੜਾਈ ਇੰਨੀ ਵੱਧ ਗਈ ਕਿ ਪਤੀ ਨੇ ਪਤਨੀ ਨੂੰ ਜਿਊਂਦਾ ਸਾੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪੁਲਿਸ ਨੂੰ ਹੈਰਾਨੀਜਨਕ ਗੱਲ ਦਾ ਪਤਾ ਲੱਗਾ।
ਪੁਲਿਸ ਨੇ ਦੱਸਿਆ ਕਿ ਦੋਸ਼ੀ ਪਤੀ ਕਿਸ਼ੋਰ ਮੋਬਾਈਲ ‘ਤੇ ਅਸ਼ਲੀਲ ਵੀਡੀਓ ਦੇਖ ਰਿਹਾ ਸੀ। ਜਦੋਂ ਉਸ ਦੀ ਪਤਨੀ ਕਾਜਲ ਨੇ ਇਸ ਦਾ ਵਿਰੋਧ ਕੀਤਾ ਤਾਂ ਦੋਵਾਂ ਵਿਚਾਲੇ ਝਗੜਾ ਸ਼ੁਰੂ ਹੋ ਗਈ ਅਤੇ ਪਤਨੀ ਨੇ ਪਤੀ ਦਾ ਮੋਬਾਈਲ ਫੋਨ ਤੋੜ ਦਿੱਤਾ। ਇਸ ਤੋਂ ਗੁੱਸੇ ‘ਚ ਆ ਕੇ ਪਤੀ ਨੇ ਪਤਨੀ ‘ਤੇ ਜਲਣਸ਼ੀਲ ਪਦਾਰਥ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ। ਉਸ ਦੀ ਮੌਕੇ ‘ਤੇ ਤੜਫ਼-ਤੜਫ਼ ਕੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦਾ ਵਿਆਹ 10 ਮਹੀਨੇ ਪਹਿਲਾਂ ਹੀ ਹੋਇਆ ਸੀ।
ਦੋਸ਼ੀ ਕਿਸ਼ੋਰ ਨੇ ਪਹਿਲਾਂ ਪੁਲਿਸ ਨੂੰ ਦੱਸਿਆ ਕਿ ਉਸ ਦੀ ਪਤਨੀ ਨੇ ਖ਼ੁਦ ਨੂੰ ਅੱਗ ਲਗਾ ਲਈ ਹੈ। ਪਰ ਜਦੋਂ ਪੁਲਿਸ ਨੇ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ। ਕਿਸ਼ੋਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਮੋਬਾਈਲ ‘ਤੇ ਅਸ਼ਲੀਲ ਵੀਡੀਓ ਦੇਖ ਰਿਹਾ ਸੀ। ਪਤਨੀ ਇਸ ਦਾ ਵਿਰੋਧ ਕਰ ਰਹੀ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋ ਗਈ ਅਤੇ ਉਸ ਨੇ ਗੁੱਸੇ ‘ਚ ਖੁਦ ਨੂੰ ਅੱਗ ਲਗਾ ਦਿੱਤੀ।
ਇਹ ਵੀ ਪੜ੍ਹੋ : ਯੂਕਰੇਨ ਜੰਗ ‘ਤੇ ਬੋਲੇ ਪੁਤਿਨ, ‘ਸਾਨੂੰ ਹਰਾਉਣਾ ਨਾਮੁਮਕਿਨ, ਨਹੀਂ ਚਾਹੀਦੀ ਮਦਦ’, ਅਮਰੀਕਾ ‘ਤੇ ਵੀ ਭੜਕੇ
ਪੁਲਿਸ ਨੇ ਦੱਸਿਆ ਕਿ ਮੁਲਜ਼ਮ ਕਿਸ਼ੋਰ ਗਹਿਣਿਆਂ ਦਾ ਕੰਮ ਕਰਦਾ ਹੈ ਅਤੇ ਉਸ ਦੀ ਪਤਨੀ ਕਾਜਲ ਪਟੇਲ ਮੁੰਬਈ ਦੀ ਰਹਿਣ ਵਾਲੀ ਸੀ। ਇਸ ਦਰਦਨਾਕ ਘਟਨਾ ਤੋਂ ਬਾਅਦ ਕਾਜਲ ਦੇ ਪਰਿਵਾਰਕ ਮੈਂਬਰ ਦੁਖੀ ਹਨ ਅਤੇ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ। ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: