ਦਿੱਲੀ-NCR, ਪੱਛਮੀ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਬੁੱਧਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 3.6 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਨੇੜੇ ਸੀ। ਇਸ ਦੇ ਨਾਲ ਹੀ ਨੇਪਾਲ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਭੁਚਾਲ ਵਿਚ ਕਿਸੇ ਵੀ ਥਾਂ ਤੋਂ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਵਿਅਕਤੀਆਂ ਵੱਲੋਂ ਕ.ਤਲ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ, ਪਿਸਤੌਲ ਸਣੇ 2 ਗ੍ਰਿਫ਼ਤਾਰ
ਨੇਪਾਲ ਵਿਚ ਦੁਪਹਿਰ 1.30 ਵਜੇ 4.8 ਰਿਕਟਰ ਸਕੇਲ ਦਾ ਭੂਚਾਲ ਮਾਪਿਆ ਗਿਆ। ਨੇਪਾਲ ਦੇ ਜੁਮਲਾ ‘ਤੋਂ 69 ਕਿਲੋਮੀਟਰ ਦੂਰ ਇਸ ਦਾ ਕੇਂਦਰ ਮਾਪਿਆਂ ਗਿਆ। ਇਸ ਦੇ ਨਾਲ ਹੀ ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਵੀ ਭੁਚਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ 4.4 ਰਿਕਟਰ ਸਕੇਲ ਤੇ ਮਾਪੀ ਗਈ। ਭੂਚਾਲ ਦਾ ਕੇਂਦਰ ਉੱਤਰਾਖੰਡ ਦੇ ਪਿਥੌਰਾਗੜ੍ਹ ਤੋਂ 143 ਕਿਲੋਮੀਟਰ ਪੂਰਬ ਵਿੱਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।
ਦੱਸ ਦੇਈਏ ਨੇਪਾਲ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਭੂਚਾਲ ਦੇ ਝਟਕੇ ਆ ਰਹੇ ਹਨ। ਇਸ ਤੋਂ ਪਹਿਲਾਂ 24 ਜਨਵਰੀ ਨੂੰ ਨੇਪਾਲ ਵਿੱਚ 5.8 ਤੀਬਰਤਾ ਦਾ ਭੂਚਾਲ ਆਇਆ ਸੀ। ਪਿਛਲੇ ਸਾਲ ਨਵੰਬਰ ‘ਚ ਨੇਪਾਲ ‘ਚ 6.3 ਤੀਬਰਤਾ ਦਾ ਭੂਚਾਲ ਦੇਖਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: