ਸੰਗਰੂਰ ‘ਚ SSP ਸੁਰਿੰਦਰ ਲਾਂਬਾ ਦੀ ਮੌਜੂਦਗੀ ਵਿੱਚ ਸੁਨਾਮ ਦੇ ਸਟੇਡੀਅਮ ਰੋਡ ਅਤੇ ਇੰਦਰਾ ਬਸਤੀ ਵਿੱਚ ਪੁਲਿਸ ਵੱਲੋਂ ਨਸ਼ਾ ਬਰਾਮਦਗੀ ਅਤੇ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਲਈ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਅਤੇ ਦੋ ਦਰਜਨ ਘਰਾਂ ਦੀ ਤਲਾਸ਼ੀ ਲਈ ਗਈ।
SSP ਸੁਰਿੰਦਰ ਲਾਂਬਾ ਅਤੇ ਡੀਐਸਪੀ ਭਰਨਾ ਸਿੰਘ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਕਈ ਤਰ੍ਹਾਂ ਦੇ ਨਸ਼ੇ ਬਰਾਮਦ ਹੋਏ ਹਨ। ਮੁਲਜ਼ਮਾਂ ਵਿੱਚੋਂ ਇੱਕ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੰਜਾਬ ਦੇ ਡੀਜੀਪੀ ਅਤੇ ਆਈਜੀ ਦੇ ਨਿਰਦੇਸ਼ਾਂ ’ਤੇ ਪੂਰੇ ਜ਼ਿਲ੍ਹੇ ਵਿੱਚ ਇਹ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮਾਜ ਅਤੇ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਅਪਰੇਸ਼ਨ ਕ੍ਰਾਈਮ ਫਰੀ ਪੰਜਾਬ ਤਹਿਤ ਪਠਾਨਕੋਟ ਵਿੱਚ ਵੀ ਸਰਚ ਅਭਿਆਨ ਚਲਾਇਆ ਗਿਆ। ਜਿਸ ਵਿੱਚ ਸੁਜਾਨਪੁਰ ਅਤੇ ਘਰੋਟਾ ਤੋਂ ਨਜਾਇਜ਼ ਸ਼ਰਾਬ ਸਮੇਤ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ। ਪੁਲਿਸ ਟੀਮਾਂ ਨੇ ਨਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਸਮੇਤ ਕੁੱਲ 8 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਵੀ ਲਈ ਗਈ। ਇਸ ਸਾਰੀ ਕਾਰਵਾਈ ਦੀ ਅਗਵਾਈ ਐਸਐਸਪੀ ਪਠਾਨਕੋਟ ਕਰ ਰਹੇ ਸਨ।