ਦੇਸ਼ ਦੇ ਵਧੇਰੇ ਹਿੱਸਿਆਂ ਵਿੱਚ ਹੁਣ ਤਾਪਮਾਨ ਵਧਣ ਲੱਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਸਣੇ ਉੱਤਰ ਭਾਰਤ ਦੇ ਕਈ ਰਾਜ ਅਜਿਹੇ ਹਨ ਜਿੱਥੇ ਗਰਮੀ ਦੀ ਸ਼ੁਰੂਆਤ ਹੋ ਚੁੱਕੀ ਹੈ। ਮੌਸਮ ਵਿਭਾਗ ਦੀ ਮੰਨੀ ਜਾਵੇ ਤਾਂ ਉੱਤਰ-ਪੱਛਮ ਭਾਰਤ, ਮੱਧ ਤੇ ਪੂਰਬੀ ਭਾਰਤ ਵਿੱਚ ਅਗਲੇ ਪੰਜ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 5 ਡਿਗਰੀ ਜ਼ਿਆਦਾ ਰਹੇਗਾ। ਹਾਲਾਂਕਿ ਕੁਝ ਰਾਜਾਂ ਵਿੱਚ ਬਾਰਿਸ਼ ਵੀ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ 25 ਫਰਵਰੀ ਤੋਂ ਇੱਕ ਤਾਜ਼ਾ ਪੱਛਮੀ ਗੜਬੜੀ ਐਕਟਿਵ ਹੋਵੇਗੀ। ਜਿਸਦਾ ਅਸਰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ਵਿੱਚ ਦੇਖਣ ਨੂੰ ਮਿਲੇਗਾ। ਇਨ੍ਹਾਂ ਰਾਜਾਂ ਵਿੱਚ 25 ਤੇ 26 ਫਰਵਰੀ ਨੂੰ ਹਲਕੀ ਬਾਰਿਸ਼ ਜਾਂ ਬਰਫ਼ਬਾਰੀ ਦੇਖਣ ਨੂੰ ਮਿਲ ਸਕਦੀ ਹੈ।
ਜੇਕਰ ਇੱਥੇ ਰਾਜਧਾਨੀ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ 23 ਫਰਵਰੀ ਨੂੰ ਘੱਟੋ-ਘੱਟ ਤਾਪਮਾਨ 14 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਰਹਿ ਸਕਦਾ ਹੈ। ਉੱਥੇ ਹੀ ਅੱਜ ਦਿੱਲੀ ਵਿੱਚ ਅਸਮਾਨ ਸਾਫ਼ ਰਹਿਣ ਦੇ ਆਸਾਰ ਹਨ। ਆਉਣ ਵਾਲੇ ਦਿਨਾਂ ਵਿੱਚ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਜ਼ਿਆਦਾ ਰਹਿ ਸਕਦਾ ਹੈ। ਜੇਕਰ ਮੌਸਮ ਵਿਭਾਗ ਦੀ ਮੰਨੀ ਜਾਵੇ ਤਾਂ ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਬਾਰਿਸ਼ ਦੀ ਗਤੀਵਿਧੀ ਦੇਖਣ ਨੂੰ ਮਿਲ ਸਕਦੀ ਹੈ। ਦੱਸ ਦੇਈਏ ਕਿ ਇਨ੍ਹਾਂ ਰਾਜਾਂ ਵਿੱਚ ਗਤੀਵਿਧੀਆਂ ਜਾਰੀ ਹਨ। ਹਾਲਾਂਕਿ ਜੇਕਰ ਮੌਸਮ ਵਿਭਾਗ ਦੀ ਮੰਨੀ ਜਾਵੇ ਤਾਂ ਅਰੁਣਾਚਲ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਰੇ ਬਾਰਿਸ਼ ਤੇ ਬਰਫਬਾਰੀ ਸੰਭਵ ਹੈ।
ਇਹ ਵੀ ਪੜ੍ਹੋ: ਮੰਦਭਾਗੀ ਖਬਰ : 4 ਸਾਲ ਪਹਿਲਾਂ ਕੈਨੇਡਾ ਗਏ 24 ਸਾਲਾ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ
ਦੱਸ ਦੇਈਏ ਕਿ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫਬਾਰੀ ਅਜੇ ਵੀ ਜਾਰੀ ਹੈ । ਵੀਰਵਾਰ ਨੂੰ ਗਿਲਗਿਤ, ਮੁਜ਼ੱਫਰਾਬਾਦ, ਜੰਮੂ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਈ ਇਲਾਕਿਆਂ ‘ਚ ਹਲਕੀ ਬਰਫਬਾਰੀ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ ਅਤੇ ਮਨੀਪੁਰ ਦੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ ।
ਵੀਡੀਓ ਲਈ ਕਲਿੱਕ ਕਰੋ -: