ਪੰਜਾਬ ਦੇ ਲੁਧਿਆਣਾ ਵਿੱਚ ਸੜਕ ਹਾਦਸੇ ਵਿੱਚ 33 ਸਾਲਾ ਨੌਜਵਾਨ ਦੀ ਮੌ.ਤ ਹੋ ਗਈ। ਹਾਦਸੇ ਮਗਰੋਂ ਨੌਜਵਾਨ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਉਸਦੀ ਗੰਭੀਰ ਹਾਲਤ ਦੇ ਮੱਦੇਨਜ਼ਰ ਉਸਨੂੰ ਦੂਜੇ ਪ੍ਰਾਈਵੇਟ ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਸਪਤਾਲ ਪਹੁੰਚਦਿਆਂ ਹੀ ਉਸਨੇ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮਨ ਵਰਮਾ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਅਮਨ ਜਨਕਪੁਰੀ ਦਾ ਰਹਿਣ ਵਾਲਾ ਹੈ। ਉਹ ਇੱਕ ਫਾਇਨੈਂਸ ਕੰਪਨੀ ਵਿੱਚ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਕੰਮ ਤੋਂ ਵਾਪਸ ਘਰ ਜਾਂਦੇ ਸਮੇਂ ਉਹ ਹਾਦਸੇ ਦਾ ਸ਼ਿਕਾਰ ਹੋਇਆ ਹੈ। ਅਮਨ ਢੋਲੇਵਾਲ ਪੁੱਲ ਤੋਂ ਪ੍ਰਤਾਪ ਗਿੱਲ ਚੌਂਕ ਵੱਲ ਉਤਰ ਰਿਹਾ ਸੀ। ਇਸ ਵਿਚਾਲੇ ਪੁੱਲ ਦੇ ਉੱਪਰ ਹੀ ਉਸਦੀ ਐਕਟਿਵਾ ਹਾਦਸਾਗ੍ਰਸਤ ਹੋ ਗਈ। ਫਿਲਹਾਲ ਹਨੇਰਾ ਹੋਣ ਕਾਰਨ ਪੁਲਿਸ ਨੂੰ ਪਤਾ ਨਹੀਂ ਲੱਗ ਸਕਿਆ ਹੈ ਕਿ ਉਸਨੂੰ ਕਿਸ ਵਾਹਨ ਨੇ ਟੱਕਰ ਮਾਰੀ ਹੈ ਜਾਂ ਉਸਦੀ ਐਕਟਿਵਾ ਦਾ ਸੰਤੁਲਨ ਵਿਗੜਨ ਕਾਰਨ ਉਹ ਡਿਵਾਈਡਰ ਆਦਿ ਨਾਲ ਟਕਰਾਇਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਛੱਡਣਗੇ ਕੈਨੇਡਾ ਦੀ ਨਾਗਰਿਕਤਾ, ਬੋਲੇ- ‘ਮੇਰੇ ਲਈ ਇੰਡੀਆ ਹੀ ਸਭ ਕੁਝ ਏ’
ਦੱਸ ਦੇਈਏ ਕਿ ਮ੍ਰਿਤਕ ਅਮਨ ਦੇ ਦੋ ਬੱਚੇ ਹਨ। ਨੌਜਵਾਨ ਦੀ ਮ੍ਰਿਤਕ ਦੇਹ ਨੂੰ ਦੇਰ ਰਾਤ ਸਿਵਲ ਹਸਪਤਾਲ ਪਹੁੰਚਾਇਆ ਗਿਆ , ਜਿੱਥੇ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਨੂੰ ਪਰਿਵਾਰਿਕ ਮੈਂਬਰਾਂ ਨੂੰ ਸੌਂਪਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: