ਡੀਜੀਪੀ ਪੰਜਾਬ ਗੌਰਵ ਯਾਦਵ ਦੀ ਪ੍ਰਧਾਨਗੀ ਵਿਚ ਸੀਨੀਅਰ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਵਿਚ ਗੈਂਗਸਟਰਾਂ ਖਿਲਾਫ ਜ਼ਿਲ੍ਹਾ ਅਧਿਕਾਰੀਆਂ ਨੂੰ ਵਿਸ਼ੇਸ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਡੀਜੀਪੀ ਨੇ ਸਾਰੇ ਸੀਨੀਅਰ ਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨਸ਼ੇ ਖਿਲਾਫ ਵੀ ਵਿਸ਼ੇਸ਼ ਯੋਜਨਾ ਤਹਿਤ ਕਾਰਵਾਈ ਕਰਦੇ ਹੋਏ ਸੂਬੇ ਨੂੰ ਨਸ਼ਾ ਮੁਕਤ ਕਰਵਾਉਣ ਿਚ ਠੋਸ ਕਦਮ ਚੁੱਕਣ।
ਸਾਰੇ ਏਡੀਜੀਪੀ ਪੱਧਰ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਵੀ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਉਥੇ ਜਨਤਕ ਤੌਰ ‘ਤੇ ਸਾਂਝੇ ਤੌਰ ਤੋਂ ਮੀਟਿੰਗ ਕਰਕੇ ਸਮੱਸਿਆਵਾਂ ਦਾ ਹੱਲ ਕੱਢਣ। ਉਨ੍ਹਾਂ ਦੱਸਿਆ ਕਿ ਪੰਜ ਸਪੈਸ਼ਲ ਡੀਜੀਪੀ, 12 ਏਡੀਜੀਪੀ, 8 ਆਈਜੀ ਤੇ 3 ਡੀਆਈਜੀ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦਾ ਵੱਡਾ ਬਿਆਨ-‘ਮੈਂ ਇੰਡੀਅਨ ਸਿਟੀਜ਼ਨ ਨਹੀਂ ਹਾਂ, ਪਾਸਪੋਰਟ ਸਿਰਫ ਯਾਤਰਾ ਦਾ ਡਾਕੂਮੈਂਟ’
ਡੀਜੀਪੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਦੇ ਕਰੀਬ 422 ਥਾਣਿਆਂ ਦੀ ਗਿਣਤੀ ਬਾਰੇ ਡੀਜੀਪੀ ਹੈੱਡਕੁਆਰਟਰ ਨੂੰ ਰਿਪੋਰਟ ਤਿਆਰ ਕਰਕੇ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਭੇਜਣ ਤਾਂ ਜੋ ਇਨ੍ਹਾਂ ਦੀ ਗਿਣਤੀ ਪੂਰੀ ਕੀਤੀ ਜਾ ਸਕੇ। ਇਸ ਦੇ ਲਈ ਵੱਖ-ਵੱਖ ਜ਼ਿਲ੍ਹਾ ਯੂਨਿਟਾਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵੀ ਵੱਖ-ਵੱਖ ਥਾਣਿਆਂ ਵਿੱਚ ਤਬਦੀਲ ਕੀਤਾ ਜਾਵੇ। ਡੀਜੀਪੀ ਨੇ ਸਾਰੇ ਸਟੇਸ਼ਨ ਇੰਚਾਰਜਾਂ ਨੂੰ ਵੱਡੇ ਅਤੇ ਗੰਭੀਰ ਮਾਮਲਿਆਂ ਦੀ ਖੁਦ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਅਪਰਾਧੀ ਗ੍ਰਿਫਤਾਰੀ ਤੋਂ ਬਚ ਨਾ ਸਕੇ।
ਵੀਡੀਓ ਲਈ ਕਲਿੱਕ ਕਰੋ -: