ਜੰਮੂ-ਕਸ਼ਮੀਰ ਵਿਚ ਇਕ ਵਾਰ ਫਿਰ ਟਾਰਗੈੱਟ ਕਿਲਿੰਗ ਦੀ ਘਟਨਾ ਸਾਹਮਣੇ ਆਈ ਹੈ। ਪੁਲਵਾਮਾ ਵਿਚ ਅੱਤਵਾਦੀਆਂ ਨੇ ਬੈਂਕ ਦੇ ਸਕਿਓਰਿਟੀ ਗਾਰਡ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸਕਿਓਰਿਟੀ ਗਾਰਡ ਦਾ ਨਾਂ ਸੰਜ ਸ਼ਰਮਾ ਦੱਸਿਆ ਜਾ ਰਿਹਾ ਹੈ। ਅੱਤਵਾਦੀਆਂ ਨੂੰ ਫੜਨ ਲਈ ਇਲਾਕੇ ਵਿਚ ਸੁਰੱਖਿਆ ਮੁਲਾਜ਼ਮਾਂ ਦਾ ਸਰਚ ਆਪ੍ਰੇਸ਼ਨ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੇ ਇਲਾਕੇ ਵਿਚ ਘੇਰਾਬੰਦੀ ਵੀ ਕਰ ਦਿੱਤੀ ਹੈ।
ਸੰਜੇ ਸ਼ਰਮਾ ‘ਤੇ ਅੱਤਵਾਦੀਆਂ ਨੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਬਾਜ਼ਾਰ ਜਾ ਰਿਹਾ ਸੀ। ਮਾਮਲੇ ਨਾਲ ਸਬੰਧਤ ਅਧਿਕਾਰੀ ਨੇ ਦੱਸਿਆ ਕਿ ਬੰਦੂਕਧਾਰੀਆਂ ਦੇ ਹਮਲੇ ਦੇ ਬਾਅਦ ਸੰਜੇ ਸ਼ਰਮਾ ਜ਼ਖਮੀ ਹੋ ਗਿਆ ਸੀ ਜਿਸ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜ਼ਿਲ੍ਹਾ ਹਸਪਤਾਲ ਦੇ ਡਾਕਟਰ ਨੇ ਪੁਸ਼ਟੀ ਕੀਤੀ ਕਿ ਵਿਅਕਤੀ ਨੂੰ ਹਸਪਤਾਲ ਵਿਚ ਮ੍ਰਿਤ ਲਿਆਂਦਾ ਗਿਆ ਸੀ। ਮ੍ਰਿਤਕ ਦੀ ਪਛਾਣ ਕਾਸ਼ੀਨਾਥ ਪੰਡਿਤ ਦੇ ਪੁੱਤਰ ਸੰਜੇ ਪੰਡਿਤ ਵਜੋਂ ਹੋਈ ਹੈ. ਇਸ ਦਰਮਿਆਨ ਹਮਲਾਵਰਾਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
ਇਸ ਪੂਰੀ ਘਟਨਾ ‘ਤੇ ਕਸ਼ਮੀਰ ਦੇ ਡੀਆਈਜੀ ਰਈਸ ਅਹਿਮਦ ਨੇ ਕਿਹਾ ਕਿ ਅੱਜ ਸਵੇਰੇ ਲਗਭਗ 10.30 ਵਜੇ ਅੱਤਵਾਦੀ ਹਮਲਾ ਸਾਹਮਣੇ ਆਇਆ। ਸੰਜੇ ਸ਼ਰਮਾ ਆਪਣੀ ਪਤਨੀ ਨਾਲ ਬਾਜ਼ਾਰ ਜਾ ਰਹੇ ਸਨ ਉਦੋਂ ਉਨ੍ਹਾਂ ‘ਤ ਹਮਲਾ ਹੋਇਆ। ਅਜੇ ਤੱਕ ਸਾਨੂੰ ਜੋ ਵੀ ਸਬੂਤ ਮਿਲੇ ਹਨ, ਉਨ੍ਹਾਂ ਦੇ ਆਧਾਰ ‘ਤੇ ਅਸੀਂ ਕਾਰਵਾਈ ਕਰ ਰਹੇ ਹਾਂ। ਜਲਦ ਹੀ ਅੱਤਵਾਦੀਆਂ ਨੂੰ ਫੜ ਲਵਾਂਗੇ।
ਵੀਡੀਓ ਲਈ ਕਲਿੱਕ ਕਰੋ -: