ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕ.ਤਲ ਕੇਸ ਵਿੱਚ ਸ਼ਾਮਲ ਗੈਂਗਸਟਰ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦਾ ਅੱਜ ਪੋਸਟਮਾਰਟਮ ਹੋਵੇਗਾ। ਬੀਤੇ ਦਿਨੀਂ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਇਹ ਦੋਵੇਂ ਗੈਂਗਵਾਰ ਵਿੱਚ ਮਾਰੇ ਗਏ ਸਨ । ਇਨ੍ਹਾਂ ਦਾ ਕ.ਤਲ ਲਾਰੈਂਸ ਗੈਂਗ ਵੱਲੋਂ ਜੇਲ੍ਹ ਵਿੱਚ ਕੀਤਾ ਗਿਆ। ਮੋਹਨ ਤੇ ਤੂਫ਼ਾਨ ਜੱਗੂ ਭਗਵਾਨਪੁਰੀਆ ਦੇ ਗੁਰਗੇ ਸਨ। ਉੱਥੇ ਹੀ ਇਨ੍ਹਾਂ ਦਾ ਤੀਜਾ ਸਾਥੀ ਕੇਸ਼ਵ ਦੀ ਹਾਲਤ ਗੰਭੀਰ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਗੈਂਗ ਦੇ 7 ਮੈਂਬਰਾਂ ਰਜਿੰਦਰ ਜੋਕਰ, ਮਲਕੀਤ ਮਾਮਾ ਕੀਟਾ, ਅਰਸ਼ਦ ਖਾਨ, ਮਨਪ੍ਰੀਤ ਭਾਊ, ਸਚਿਨ ਭਿਵਾਨੀ, ਕਸ਼ਿਸ਼ ਅਤੇ ਅੰਕਿਤ ਸੇਰਸਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਜ਼ਖਮੀ ਕੇਸ਼ਵ ਨੇ ਦੱਸਿਆ ਕਿ ਉਸ ‘ਤੇ ਹਮਲਾ ਕਰਨ ਲਈ ਰਾਡਾਂ ਅਤੇ ਸਰੀਏ ਦੀ ਵਰਤੋਂ ਕੀਤੀ ਗਈ। ਜ਼ਖਮੀ ਮਨਪ੍ਰੀਤ ਭਾਊ ਅਤੇ ਅਰਸ਼ਦ ਦੇ ਨਾਲ ਹੀ ਲਾਰੈਂਸ ਗੈਂਗ ਦੇ ਸਰਗਨਾ ਸਚਿਨ ਭਿਵਾਨੀ, ਅੰਕਿਤ ਸਿਰਸਾ, ਦੀਪਕ ਮੁੰਡੀ ਨੇ ਸਾਥੀਆਂ ਨਾਲ ਮਿਲ ਕੇ ਹਮਲਾ ਕੀਤਾ । ਸਾਰਿਆਂ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ ।
ਜ਼ਿਕਰਯੋਗ ਹੈ ਕਿ ਤੂਫਾਨ ਗਾਇਕ ਮੂਸੇਵਾਲਾ ਦੇ ਕਤਲ ਸਮੇਂ ਗੈਂਗਸਟਰ ਮਨਦੀਪ ਸਿੰਘ ਸਟੈਂਡਬਾਏ ਸ਼ੂਟਰ ਵਜੋਂ ਮੌਜੂਦ ਸੀ। ਗੋਲਡੀ ਬਰਾੜ ਨੇ ਜੱਗੂ ਭਗਵਾਨਪੁਰੀਆ ਦੇ ਖਾਸ ਮਨਦੀਪ ਤੂਫ਼ਾਨ ਦੇ ਇਲਾਵਾ ਮਨੀ ਰਈਆ ਨੂੰ ਸਟੈਂਡਬਾਏ ‘ਤੇ ਰੱਖਿਆ ਸੀ। ਇਨ੍ਹਾਂ ਨੂੰ ਜਗਰੂਪ ਉਰਫ ਰੂਪਾ ਤੇ ਮਨਪ੍ਰੀਤ ਮੰਨੂ ਨੂੰ ਕਵਰ ਦੇਣ ਲਈ ਕਿਹਾ ਗਿਆ ਸੀ। ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਦੇ ਬਾਅਦ ਮਨਦੀਪ ਤੂਫ਼ਾਨ ਦਾ ਨਾਮ ਸਾਹਮਣੇ ਆਇਆ ਸੀ।
ਵੀਡੀਓ ਲਈ ਕਲਿੱਕ ਕਰੋ -: