ਦਿੱਲੀ ਸ਼ਰਾਬ ਨੀਤੀ ਘਪਲੇ ਵਿੱਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਨੇ ਇੱਕ ਪਟੀਸ਼ਨ ਦਾਇਰ ਕਰਕੇ ਆਪਣੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅੱਜ ਹੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਨ ਦੀ ਬੇਨਤੀ ਕੀਤੀ, ਜਿਸ ਨੂੰ ਸਵੀਕਾਰ ਕਰਦੇ ਹੋਏ ਸੁਪਰੀਮ ਕੋਰਟ ਨੇ ਅੱਜ ਬਾਅਦ ਦੁਪਹਿਰ 3.30 ਵਜੇ ਸੁਣਵਾਈ ਦਾ ਸਮਾਂ ਦਿੱਤਾ ਹੈ।
ਮਨੀਸ਼ ਸਿਸੋਦੀਆ ਦੇ ਪੱਖ ਦਾ ਕਹਿਣਾ ਹੈ ਕਿ ਮਨੀਸ਼ ਜਾਂਚ ‘ਚ ਸਹਿਯੋਗ ਕਰ ਰਹੇ ਸਨ, ਇਸ ਲਈ ਉਸ ਦੀ ਗ੍ਰਿਫਤਾਰੀ ਗੈਰ-ਕਾਨੂੰਨੀ ਹੈ। ਜਦੋਂਕਿ ਸੀਬੀਆਈ ਨੇ ਮਨੀਸ਼ ਸਿਸੋਦੀਆ ਦਾ ਰਿਮਾਂਡ ਲੈਂਦਿਆਂ ਕਿਹਾ ਕਿ ਉਹ ਸਵਾਲਾਂ ਦੇ ਸੱਪਸ਼ਟ ਜਵਾਬ ਨਹੀਂ ਦੇ ਰਹੇ ਹਨ ਅਤੇ ਜਾਂਚ ਵਿੱਚ ਸਹਿਯੋਗ ਵੀ ਨਹੀਂ ਕਰ ਰਹੇ ਹਨ। ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਲਈ ਅੱਜ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ।
ਸੀਬੀਆਈ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਸੋਮਵਾਰ 5 ਦਿਨਾਂ ਲਈ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ ਸੀ। ਹਾਲਾਂਕਿ ਪੁੱਛਗਿੱਛ ਦੌਰਾਨ ਅਧਿਕਾਰੀਆਂ ਨੂੰ ਸੀਬੀਆਈ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ। ਹੁਕਮਾਂ ਮੁਤਾਬਕ ਸੀਬੀਆਈ ਸਿਸੋਦੀਆ ਤੋਂ ਉਸ ਥਾਂ ‘ਤੇ ਹੀ ਪੁੱਛਗਿੱਛ ਕਰ ਸਕਦੀ ਹੈ, ਜਿਥੇ ਸੀਸੀਟੀਵੀ ਕੈਮਰੇ ਲੱਗੇ ਹਨ ਅਤੇ ਫੁਟੇਜ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ। ਸਿਸੋਦੀਆ ਦੀ ਹਰ ਦੋ ਦਿਨ ਬਾਅਦ ਮੈਡੀਕਲ ਜਾਂਚ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਸਿਸੋਦੀਆ ਹਰ ਸ਼ਾਮ 6 ਤੋਂ 7 ਵਜੇ ਦਰਮਿਆਨ ਅੱਧਾ ਘੰਟਾ ਆਪਣੇ ਵਕੀਲਾਂ ਨੂੰ ਮਿਲ ਸਕਦੇ ਹਨ। ਇਸ ਦੌਰਾਨ ਸੀਬੀਆਈ ਦੇ ਲੋਕ ਉਨ੍ਹਾਂ ਦੀ ਗੱਲਬਾਤ ਨਹੀਂ ਸੁਣ ਸਕਦੇ। ਸਿਸੋਦੀਆ ਨੂੰ ਹਰ ਰੋਜ਼ 15 ਮਿੰਟ ਆਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਹੋਵੇਗੀ।
ਇਹ ਵੀ ਪੜ੍ਹੋ : ਦਿਲ ਦਹਿਲਾਉਣ ਵਾਲੀ ਘਟਨਾ, ਚਾਰਜਿੰਗ ਦੌਰਾਨ ਗੱਲ ਕਰਦਿਆਂ ਫਟਿਆ ਮੋਬਾਈਲ, ਬਜ਼ੁਰਗ ਦੇ ਉੱਡੇ ਚੀਥੜੇ
ਸਿਸੋਦੀਆ ਨੂੰ 2021-22 ਲਈ ਆਬਕਾਰੀ ਨੀਤੀ ਦੇ ਵੱਖ-ਵੱਖ ਪਹਿਲੂਆਂ ‘ਤੇ ਲਗਭਗ ਅੱਠ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਦੋਵਾਂ ਵਿਚ ਬੇਨਿਯਮੀਆਂ ਹੋਈਆਂ ਸਨ ਅਤੇ ਇਸ ਦਾ ਉਦੇਸ਼ ਕਥਿਤ ਤੌਰ ‘ਤੇ ‘ਆਪ’ ਨਾਲ ਜੁੜੇ ਲੋਕਾਂ ਨੂੰ ਫਾਇਦਾ ਪਹੁੰਚਾਉਣਾ ਸੀ।
ਸੀਬੀਆਈ ਅਧਿਕਾਰੀ ਸਿਸੋਦੀਆ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੋਏ ਅਤੇ ਦੋਸ਼ ਲਾਇਆ ਕਿ ਸਿਸੋਦੀਆ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਸਨ, ਜਿਸ ਕਾਰਨ ਉਸ ਦੀ ਗ੍ਰਿਫ਼ਤਾਰੀ ਹੋਈ। ਇੱਕ ਬਿਆਨ ਵਿੱਚ ਸੀਬੀਆਈ ਨੇ ਕਿਹਾ ਕਿ “ਉਨ੍ਹਾਂ ਨੇ ਬੇਤੁਕੇ ਜਵਾਬ ਦਿੱਤੇ ਅਤੇ ਸਬੂਤ ਦਿਖਾਏ ਜਾਣ ਦੇ ਬਾਵਜੂਦ ਜਾਂਚ ਵਿੱਚ ਸਹਿਯੋਗ ਨਹੀਂ ਕੀਤਾ, ਜਿਸ ਕਾਰਨ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: