Tunisha Sharma suicide case: ਤੁਨੀਸ਼ਾ ਸ਼ਰਮਾ ਖੁਦਕੁਸ਼ੀ ਮਾਮਲੇ ‘ਚ ਜੇਲ ‘ਚ ਬੰਦ ਅਦਾਕਾਰ ਸ਼ੀਜ਼ਾਨ ਖਾਨ ਦੇ ਵਕੀਲ ਨੇ ਸਥਾਨਕ ਅਦਾਲਤ ‘ਚ ਆਪਣੇ ਮੁਵੱਕਿਲ ‘ਤੇ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਦਾ ਵਿਰੋਧ ਕੀਤਾ ਹੈ। ਤੁਨੀਸ਼ਾ ਖੁਦਕੁਸ਼ੀ ਮਾਮਲੇ ‘ਚ ਦਸੰਬਰ ਤੋਂ ਜੇਲ ‘ਚ ਬੰਦ ਸ਼ੀਜਾਨ ਖਾਨ ਨੂੰ ਹੁਣ ਤੱਕ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ।
ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਾਰਚ ਨੂੰ ਹੋਵੇਗੀ। ਅਦਾਲਤ ਦੇ ਸਾਹਮਣੇ ਆਪਣੀ ਗੱਲ ਰੱਖਦੇ ਹੋਏ ਸ਼ੀਜਨ ਦੇ ਵਕੀਲ ਨੇ ਕਿਹਾ ਕਿ ਪੁਲਿਸ ਨੇ ਅਦਾਕਾਰ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 306 ਦੇ ਤਹਿਤ ਮਾਮਲਾ ਦਰਜ ਕੀਤਾ ਹੈ, ਜੋ ਕਿ ਇਸ ਮਾਮਲੇ ਵਿੱਚ ਲਾਗੂ ਨਹੀਂ ਹੈ। ਇਸ ਧਾਰਾ ਤਹਿਤ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਨੂੰ ਦਸ ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਦੇ ਵਕੀਲ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਚਾਰਜਸ਼ੀਟ ਦਾਇਰ ਹੋ ਚੁੱਕੀ ਹੈ, ਇਸ ਲਈ ਮੁਲਜ਼ਮ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਇਸ ਕੇਸ ਵਿੱਚ ਤੁਨੀਸ਼ਾ ਦੇ ਪਰਿਵਾਰ ਦੀ ਤਰਫੋਂ ਤਰੁਣ ਸ਼ਰਮਾ ਅਦਾਲਤ ਵਿੱਚ ਕੇਸ ਲੜ ਰਹੇ ਹਨ ਅਤੇ ਐਡਵੋਕੇਟ ਸੰਜੇ ਮੋਰੇ ਵਿਸ਼ੇਸ਼ ਸਰਕਾਰੀ ਵਕੀਲ ਹਨ। ਇਨ੍ਹਾਂ ਦੋਵਾਂ ਵਕੀਲਾਂ ਦੀ ਬੇਨਤੀ ਤੋਂ ਬਾਅਦ ਜੱਜ ਨੇ ਮਾਮਲੇ ਦੀ ਅਗਲੀ ਸੁਣਵਾਈ 2 ਮਾਰਚ ‘ਤੇ ਪਾ ਦਿੱਤੀ ਹੈ, ਜਿੱਥੇ ਮੋਰੇ ਅਤੇ ਤਰੁਣ ਸ਼ਰਮਾ ਅਦਾਲਤ ਸਾਹਮਣੇ ਆਪਣੀਆਂ ਦਲੀਲਾਂ ਪੇਸ਼ ਕਰਨਗੇ। ਦੱਸ ਦੇਈਏ ਕਿ 16 ਫਰਵਰੀ ਨੂੰ ਮੀਰਾ ਭਾਈੇਂਦਰ ਵਸਈ ਵਿਰਾਰ ਪੁਲਿਸ ਨੇ ਸ਼ੀਜਾਨ ਖਾਨ ਦੇ ਖਿਲਾਫ 500 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ 24 ਦਸੰਬਰ 2022 ਨੂੰ ਆਪਣੇ ਸੀਰੀਅਲ ‘ਅਲੀ ਬਾਬਾ-ਦਾਸਤਾਨ ਏ ਕਾਬੁਲ’ ਦੇ ਸੈੱਟ ‘ਤੇ ਆਪਣੇ ਸਹਿ-ਅਦਾਕਾਰ ਸ਼ੀਜ਼ਾਨ ਖਾਨ ਦੇ ਮੇਕਅਪ ਰੂਮ ਵਿੱਚ ਖੁਦਕੁਸ਼ੀ ਕਰ ਲਈ ਸੀ।