ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਅਹੁਦੇ ਲਈ ਸੂਬਾ ਸਰਕਾਰ ਨੇ ਅਰਜ਼ੀਆਂ ਮੰਗੀਆਂ ਹਨ। ਪਰਸੋਨਲ ਵਿਭਾਗ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਅਹੁਦੇ ਲਈ ਨਿਰਵਿਘਨ ਈਮਾਨਦਾਰੀ ਉੱਚ ਯੋਗਤਾ ਤੇ ਪ੍ਰਸ਼ਾਸਨਿਕ ਤਜਰਬਾ ਰੱਖਣ ਵਾਲੇ ਵਿਅਕਤੀ ਅਪਲਾਈ ਕਰ ਸਕਦੇ ਹਨ। ਉਨ੍ਹਾਂ ਨੇ ਅਪਲਾਈ ਕਰਨ ਦੀ ਆਖਰੀ ਸਮਾਂ ਸੀਮਾ 22 ਮਾਰਚ 2023 ਦੱਸੀ ਹੈ।
ਪਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁੱਖ ਸਕੱਤਰ ਦੀ ਅਗਵਾਈ ਵਿਚ ਇਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਪ੍ਰਾਪਤ ਅਰਜ਼ੀਆਂ ਵਿਚੋਂ ਨਾਂ ਸ਼ਾਰਟ ਲਿਸਟ ਕਰੇਗੀ ਤੇ ਇਸ ਦੇ ਬਾਅਦ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਉਸ ‘ਤੇ ਵਿਚਾਰ ਕੀਤਾ ਜਾਵੇਗਾ।
ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੌਜੂਦਾ ਚੇਅਰਮੈਨ ਜਗਬੰਸ ਸਿੰਘ ਦਾ ਕਾਰਜਕਾਲ 25 ਮਾਰਚ 2023 ਵਿਚ ਪੂਰਾ ਹੋ ਜਾਵੇਗਾ। ਜਗਬੰਸ ਸਿੰਘ ਨੂੰ ਬਤੌਰ ਚੇਅਰਮੈਨ ਦੀ ਜ਼ਿੰਮੇਵਾਰੀ 22 ਅਕਤੂਬਰ 2021 ਨੂੰ ਸੌਂਪੀ ਗਈ ਸੀ। ਪੰਜਾਬ ਸਰਕਾਰ ਵੱਲੋਂ 22 ਮਾਰਚ ਤੱਕ ਚੇਅਰਮੈਨ ਅਹੁਦੇ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਸੂਬਾ ਸਰਕਾਰ ਇਸ ਅਹੁਦੇ ਨੂੰ ਜ਼ਿਆਦਾ ਦਿਨਾਂ ਤੱਕ ਖਾਲੀ ਨਹੀਂ ਰਖਣਾ ਚਾਹੁੰਦੀ।
ਵੀਡੀਓ ਲਈ ਕਲਿੱਕ ਕਰੋ -: