ਭਾਰਤੀ ਆਫ਼ ਸਪਿਨਰ ਰਵਿਚੰਦਰਨ ਅਸ਼ਵਿਨ ਨੇ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੂੰ ਪਿੱਛੇ ਛੱਡ ਕੇ ਟੈਸਟ ਵਿੱਚ ਗੇਂਦਬਾਜ਼ੀ ਦੀ ਰੈਂਕਿੰਗ ਵਿੱਚ ਸਿਖਰ ਸਥਾਨ ਹਾਸਿਲ ਕੀਤਾ ਹੈ। ਆਸਟ੍ਰੇਲੀਆ ਦੇ ਖਿਲਾਫ਼ ਦਿੱਲੀ ਟੈਸਟ ਵਿੱਚ ਅਸ਼ਵਿਨ ਨੇ 6 ਵਿਕਟਾਂ ਹਾਸਿਲ ਕੀਤੀਆਂ ਸਨ ਤੇ ਭਾਰਤ ਦੀ ਜਿੱਤ ਵਿੱਚ ਅਹਿਮ ਯੋਗਦਾਨ ਦਿੱਤਾ ਸੀ। ਭਾਰਤੀ ਸਪਿਨਰ ਰਵਿਚੰਦਰਨ ਅਸ਼ਵਿਨ ਨੇ ਟੈਸਟ ਮੈਚ ਦੀ ਰੈਂਕਿੰਗ ਵਿੱਚ ਨੰਬਰ-1 ਗੇਂਦਬਾਜ਼ ਬਣ ਗਏ ਹਨ। ਉਨ੍ਹਾਂ ਨੇ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੂੰ ਪਛਾੜ ਕੇ ਇਹ ਉਪਲਬਧੀ ਹਾਸਿਲ ਕੀਤੀ ਹੈ। ਭਾਰਤ ਤੇ ਆਸਟ੍ਰੇਲੀਆ ਦੇ ਵਿਚਾਲੇ ਦਿੱਲੀ ਵਿੱਚ ਖੇਡੇ ਗਏ ਦੂਜੇ ਟੈਸਟ ਮੈਚ ਵਿੱਚ ਰਵੀ ਅਸ਼ਵਿਨ ਨੇ 6 ਵਿਕਟਾਂ ਲਈਆਂ ਸਨ।
36 ਸਾਲਾ ਅਸ਼ਵਿਨ ਪਹਿਲੀ ਵਾਰ ਸਾਲ 2015 ਵਿੱਚ ਟੈਸਟ ਮੈਚ ਵਿੱਚ ਦੁਨੀਆ ਦੇ ਨੰਬਰ -1 ਗੇਂਦਬਾਜ਼ ਬਣੇ ਸੀ। ਉੱਥੇ ਹੀ ਇਸ ਰੈਂਕਿੰਗ ਵਿੱਚ ਆਸਟ੍ਰੇਲੀਆ ਦੇ ਤੇਜ਼ ਗੇਂਦਬਾਜ਼ ਪੈਟ ਕਮਿੰਸ ਤੀਸਰੇ ਨੰਬਰ ‘ਤੇ ਆ ਚੁੱਕੇ ਹਨ। ਗੌਰਤਲਬ ਹੈ ਕਿ ਭਾਰਤ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ, ਜੋ ਪਿੱਠ ਦੀ ਸੱਟ ਕਾਰਨ ਸਾਲ 2022 ਦੇ ਅਗਸਤ ਮਹੀਨੇ ਤੋਂ ਮੈਦਾਨ ਵਿੱਚੋਂ ਬਾਹਰ ਹਨ। ਇਸ ਤੋਂ ਬਾਅਦ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ 5ਵੇਂ ਨੰਬਰ ‘ਤੇ ਮੌਜੂਦ ਹਨ।
ਇਹ ਵੀ ਪੜ੍ਹੋ: CM ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਕਾਨੂੰਨ ਵਿਵਸਥਾ ‘ਤੇ ਹੋ ਸਕਦੀ ਹੈ ਚਰਚਾ
ਦੱਸ ਦੇਈਏ ਕਿ ਆਸਟ੍ਰੇਲੀਆ ਦੇ ਖਿਲਾਫ਼ ਦੂਜੇ ਟੈਸਟ ਵਿੱਚ 10 ਵਿਕਟਾਂ ਲੈਣ ਵਾਲੇ ਜਡੇਜਾ ਵੀ ਗੇਂਦਬਾਜ਼ੀ ਰੈਂਕਿੰਗ ਵਿੱਚ 8ਵੇਂ ਸਥਾਨ ‘ਤੇ ਪਹੁੰਚ ਗਏ ਹਨ। ਜਡੇਜਾ ਤੇ ਅਸ਼ਵਿਨ ਟੈਸਟ ਆਲਰਾਊਂਡਰ ਰੈਂਕਿੰਗ ਵਿੱਚ ਪਹਿਲੇ ਦੋ ਸਥਾਨ ‘ਤੇ ਹਨ। ਟੈਸਟ ਗੇਂਦਬਾਜ਼ਾਂ ਦੀ ਰੈਂਕਿੰਗ ਵਿੱਚ ਭਾਰਤ ਦੇ ਤਿੰਨ ਖਿਡਾਰੀ ਟਾਪ -10 ਵਿੱਚ ਹਨ, ਜਿਨ੍ਹਾਂ ਅਸ਼ਵਿਨ, ਜਸਪ੍ਰੀਤ ਬੁਮਰਾਹ ਤੇ ਜਡੇਜਾ ਸ਼ਾਮਿਲ ਹਨ।
ਵੀਡੀਓ ਲਈ ਕਲਿੱਕ ਕਰੋ -: