ਪੰਜਾਬ ਸਰਕਾਰ ਨੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ DPI (ਸੈਕੰਡਰੀ ਐਜੂਕੇਸ਼ਨ) ਦਾ ਨਾਂ ਬਦਲ ਦਿੱਤਾ ਹੈ। ਹੁਣ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ (DPI) ਦੀ ਪਛਾਣ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਨਾਲ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਇਸ ਤੋਂ ਇਲਾਵਾ DPI (ਐਲੀਮੈਂਟਰੀ ਸਿੱਖਿਆ) ਦੀ ਪਛਾਣ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਨਾਲ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ STF ਦੀ ਕਾਰਵਾਈ, ਨਸ਼ਾ ਤਸਕਰ ਟੈਕਸੀ ਚਾਲਕ ਕੋਲੋਂ 5.7 ਕਰੋੜ ਦੀ ਹੈਰੋਇਨ ਬਰਾਮਦ
ਪੰਜਾਬ ਸਰਕਾਰ ਦੇ ਇਸ ਹੁਕਮ ਅਨੁਸਾਰ ਹੁਣ ਸਿੱਖਿਆ ਵਿਭਾਗ ਦੀਆਂ ਉੱਚ ਅਸਾਮੀਆਂ ਦੇ ਨਾਂ ਬਦਲ ਦਿੱਤੇ ਗਏ ਹਨ। ਡਾਇਰੈਕਟਰ DPI ਨੂੰ ਹੁਣ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਅਤੇ (ਐਲੀਮੈਂਟਰੀ) ਵਜੋਂ ਸੰਬੋਧਿਤ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਮੰਤਰੀ ਮੰਡਲ ਨੇ 21 ਫਰਵਰੀ, 2023 ਨੂੰ ਹੋਈ ਮੀਟਿੰਗ ਵਿੱਚ ਇਸ ਸਬੰਧੀ ਪ੍ਰਵਾਨਗੀ ਦਿੱਤੀ ਸੀ। ਮੰਤਰੀ ਮੰਡਲ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: