ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵਿਆ ਐਤਵਾਰ ਨੂੰ ਪਟਿਆਲਾ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਨਾਲ ਹੀ ਪੰਜਾਬ ਦੇ ਸਿਹਤ ਖੇਤਰ ਮਾਲ ਸਬੰਧਿਤ ਮਾਮਲਿਆਂ ‘ਤੇ ਵੀ ਕੇਂਦਰੀ ਮੰਤਰੀ ਨਾਲ ਗੱਲਬਾਤ ਕੀਤੀ।
ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਨੂੰ ਪੰਜਾਬ ਦੇ ਸਿਹਤ ਖੇਤਰ ਸਬੰਧੀ ਇੱਕ ਵਿਸਥਾਰਪੂਰਵਕ ਮੰਗ ਪੱਤਰ ਸੌਂਪਿਆ ਹੈ। ਇਸਦੇ ਨਾਲ ਹੀ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਸਰਕਾਰ CM ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਕੋਸ਼ਿਸ਼ ਵਿੱਚ ਹਨ। ਡਾ. ਬਲਬੀਰ ਸਿੰਘ ਵੱਲੋਂ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਦੀ ਗੱਲ ਕਹੀ ਗਈ। ਦੱਸਿਆ ਗਿਆ ਕਿ ਇਸ ‘ਤੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵਿਆ ਨੇ ਭਰੋਸਾ ਵੀ ਦਿੱਤਾ।
ਇਹ ਵੀ ਪੜ੍ਹੋ: ਪਹਿਲੀ ਵਾਰ ਸੈਸ਼ਨ ਤੋਂ ਪਹਿਲਾਂ ਸਰਕਾਰੀ ਸਕੂਲਾਂ ‘ਚ ਪਹੁੰਚੀਆਂ ਕਿਤਾਬਾਂ, ਬੈਂਸ ਬੋਲੇ- ‘ਇਹ ਹੈ ਬਦਲਾਅ…’
ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕਾਂ ਬਾਰੇ ਦੱਸਦਿਆਂ ਹੋਇਆਂ ਸੂਬੇ ਦੇ ਹਸਪਤਾਲਾਂ ਵਿੱਚ ਕ੍ਰਿਟਿਕਲ ਕੇਅਰ ਬਲਾਕ ਤੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਬਾਰੇ ਕੇਂਦਰੀ ਸਹਾਇਤਾ ਤੁਰੰਤ ਉਪਲਬਧ ਕਰਵਾਉਣ ਦੀ ਮੰਗ ਵੀ ਕੀਤੀ। ਕੇਂਦਰੀ ਸਿਹਤ ਮੰਤਰੀ ਨੇ ਇਨ੍ਹਾਂ ਸਾਰੀਆਂ ਮੰਗਾਂ ਦੇ ਸਬੰਧ ਵਿੱਚ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਦੋਨੋਂ ਸਿਹਤ ਮੰਤਰੀਆਂ ਦੇ ਵਿਚਾਲੇ ਇਸ ਗੱਲਬਾਤ ਦੇ ਦੌਰਾਨ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੀ ਮੌਜੂਦ ਰਹੇ।
ਵੀਡੀਓ ਲਈ ਕਲਿੱਕ ਕਰੋ -: