ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਓਲਡ ਪੈਨਸ਼ਨ ਸਕੀਮ ‘ਤੇ ਸਵਾਲ ਖੜ੍ਹਾ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਕੇਂਦਰ ਨੂੰ ਚੇਤਾਵਨੀ ਵੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਬਜ਼ੁਰਗਾਂ ਦੇ ਪੈਸੇ ਕੱਟ ਕੇ ਉਨ੍ਹਾਂ ਨੂੰ ਸ਼ੇਅਰ ਮਾਰਕੀਟ ਵਿਚ ਲਗਾਉਣ ਸਬੰਧੀ ਦਿੱਲੀ ਤੋਂ ਫਰਮਾਨ ਆਇਆ ਹੈ। ਇਸ ਨੂੰ ਉਨ੍ਹਾਂ ਨੇ ਕੇਂਦਰ ਦੀ ਨਵੀਂ ਪੈਨਸ਼ਨ ਸਕੀਮ ਦੱਸਿਆ।
ਮੁੱਖ ਮੰਤਰੀ ਮਾਨ ਨੇ ਸ਼ੰਕਾ ਪ੍ਰਗਟਾਈ ਕਿ ਜੇਕਰ ਬਜ਼ੁਰਗਾਂ ਦੇ ਪੈਸੇ ਸ਼ੇਅਰ ਮਾਰਕੀਟ ਵਿਚ ਲਗਾਏ ਜਾਣਗੇ ਤਾਂ ਨੀਰਵ ਮੋਦੀ, ਵਿਜੇ ਮਾਲਯਾ ਅਤੇ ਅਡਾਨੀ ਵਰਗੇ ਲੋਕ ਲੈ ਜਾਣਗੇ। ਉੁਨ੍ਹਾਂ ਨੇ ਇਸ ਨੂੰ ਹੀ ਕੇਂਦਰ ਸਰਕਾਰ ਦੀ ਨਵੀਂ ਪੈਨਸ਼ਨ ਸਕੀਮ ਦੱਸਿਆ। ਮਾਨ ਨੇ ਕਿਹਾ ਕਿ ਆਪ ਇਸ ਸਕੀਮ ਦੇ ਪੈਸਿਆਂ ਲਈ ਕੇਂਦਰ ਨਾਲ ਲੜਾਈ ਲੜੇਗੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਬੀਤੇ ਦਿਨੀਂ ਦਿੱਲੀ ਜਾ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਤ ਕੀਤੀ ਸੀ। ਇਸ ਤੋਂ ਪਹਿਲਾਂ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਕੇਂਦਰੀ ਮੰਤਰੀ ਨੂੰ ਮਿਲੇ ਸਨ। ਪੰਜਾਬ ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ ਦੌਰਾਨ ਰਾਜਪਾਲ ਨੇ ਆਪਣੇ ਸੰਬੋਧਨ ਵਿਚ ਪੰਜਾਬ ਸਰਕਾਰ ਨੂੰ ਮੇਰੀ ਸਰਕਾਰ ਕਹਿੰਦੇ ਹੋਏ ਸੰਬੋਧਨ ਕੀਤਾ ਸੀ। ਨਾਲ ਹੀ ਉਮੀਦ ਪ੍ਰਗਟਾਈ ਕਿ ਹੁਣ ਪੰਜਾਬ ਸਰਕਾਰ ਉੁਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਵੇਗੀ।
ਇਹ ਵੀ ਪੜ੍ਹੋ : ਅਮਰੀਕਾ ਭੇਜਣ ਦੇ ਬਹਾਨੇ ਨੌਜਵਾਨ ਨੂੰ ਇੰਡੋਨੇਸ਼ੀਆ ‘ਚ ਬਣਾਇਆ ਬੰਧਕ, ਧਮਕੀ ਦੇ ਕੇ ਠੱਗੇ 40 ਲੱਖ
ਪੰਜਾਬ ਸਰਕਾਰ ਓਲਡ ਪੈਨਸ਼ਨ ਸਕੀਮ ਦੀ ਨੋਟੀਫਿਕੇਸ਼ਨ ਜਾਰੀ ਕਰ ਚੁੱਕੀ ਹੈ। ਬਜਟ ਸੈਸ਼ਨ ਦੌਰਾਨ ਪੰਜਾਬ ਸਰਕਾਰ ਇਸ ਸਬੰਧੀ ਕੋਈ ਐਲਾਨ ਕਰ ਸਕਦੀ ਹੈ ਪਰ ਇਸ ਮਾਮਲੇ ਵਿਚ ਕੇਂਦਰ ਤੇ ਪੰਜਾਬ ਸਰਕਾਰ ਵਿਚ ਕੋਈ ਨਵਾਂ ਮੋੜ ਆਉਣ ਦੀ ਸ਼ੰਕਾ ਹੈ।
ਬੀਤੇ ਸਮੇਂ NPS ਨਾਲ ਮੌਜੂਦਾ ਰਿਜ਼ਰਵ ਫੰਡ 16,746 ਕਰੋੜ ਰੁਪਏ ਤੋਂ ਵਧ ਹੋ ਚੁੱਕਾ ਹੈ। ਪੰਜਾਬ ਸਰਕਾਰ ਕੇਂਦਰ ਦੇ ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਤੋਂ ਇਸ ਰਕਮ ਨੂੰ ਵਾਪਸ ਕਰਨ ਦੀ ਅਪੀਲ ਵੀ ਕਰ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: