ਸ੍ਰੀ ਮੁਕਤਸਰ ਸਾਹਿਬ ਤੋਂ ਇਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਜਿਥੇ ਅਸਲਾ ਰਾਈਫਲ ਸਾਫ ਕਰਦਿਆਂ ਏਐੱਸਆਈ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਏਐੱਸਆਈ ਬਲਰਾਜ ਸਿੰਘ ਵਜੋਂ ਹੋਈ ਹੈ ਤੇ ਉੁਹ ਥਾਣਾ ਲੰਬੀ ਵਿਚ ਤਾਇਨਾਤ ਸੀ। ਡੀਐੱਸਪੀ ਬਲਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਲਰਾਜ ਸਿੰਘ ਥਾਣੇ ਵਿਚ ਸਵੇਰੇ ਲਗਭਗ 11 ਵਜੇ ਆਪਣਾ ਅਸਲਾ ਸਾਫ ਕਰ ਰਿਹਾ ਸੀ ਕਿ ਇਸ ਦੌਰਾਨ ਅਚਾਨਕ ਗੋਲੀ ਚੱਲ ਗਈ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਆਬਕਾਰੀ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ 20 ਮਾਰਚ ਤੱਕ ਨਿਆਇਕ ਹਿਰਾਸਤ ‘ਚ
ਡੀਐੱਸਪੀ ਨੇ ਉਕਤ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਬਲਰਾਜ ਸਿੰਘ ਦੀ ਮ੍ਰਿਤਕ ਦੇਹ ਗਿੱਦੜਬਾਹਾ ਦੇ ਸਰਕਾਰੀ ਹਸਪਤਾਲ ਵਿਚ ਭੇਜ ਦਿੱਤੀਗਈ ਹੈ ਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਬਿਆਨਾਂ ਦੇ ਆਧਾਰ ‘ਤੇ ਹੀ ਸਾਰੀ ਕਾਰਵਾਈ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: