ਮਨੀਕਰਨ ਸਾਹਿਬ ਵਿਚ ਪੰਜਾਬੀਆਂ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਗਈ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਨੌਜਵਾਨਾਂ ਵੱਲੋਂ ਦੇਰ ਰਾਤ ਬਾਜ਼ਾਰ ਵਿੱਚ ਕੁਝ ਲੋਕਾਂ ਦੀ ਕੁੱਟਮਾਰ ਵੀ ਕੀਤੀ ਗਈ। ਲੋਕਾਂ ਦੇ ਘਰਾਂ ਅਤੇ ਕਾਰਾਂ ‘ਤੇ ਪਥਰਾਅ ਕੀਤਾ ਗਿਆ ਅਤੇ ਸ਼ੀਸ਼ੇ ਵੀ ਤੋੜ ਦਿੱਤੇ ਗਏ। ਘਟਨਾ ਦੇ ਬਾਅਦ ਸਥਾਨਕ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਘਟਨਾ ਦੇ ਬਾਅਦ ਡੀਜੀਪੀ ਗੌਰਵ ਯਾਦਵ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਤੇ ਅਫਵਾਹ ਨਾ ਫੈਲਾਉਣ ਲਈ ਕਿਹਾ ਹੈ। ਟਵੀਟ ਕਰਦਿਆਂ ਡੀਜੀਪੀ ਨੇ ਕਿਹਾ ਕਿ ਮਨੀਕਰਨ ਸਾਹਿਬ ਵਿਚ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਤੇ ਮੈਂ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਾ ਹਾਂ।
ਇਹ ਵੀ ਪੜ੍ਹੋ : ਅਸਲਾ ਰਾਈਫਲ ਸਾਫ ਕਰਦਿਆਂ ਅਚਾਨਕ ਚੱਲੀ ਗੋਲੀ, ASI ਦੀ ਮੌਕੇ ‘ਤੇ ਮੌਤ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹਿਮਾਚਲ ਤੇ ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਮਿਲ ਕੇ ਕੰਮ ਕਰ ਰਹੀ ਹੈ ਤੇ ਨਾਗਰਿਕਾਂ ਨੂੰ ਮੇਰੀ ਅਪੀਲ ਹੈ ਕਿ ਉਹ ਘਬਰਾਉਣ ਨਹੀਂ ਤੇ ਗਲਤ ਖਬਰਾਂ ਨਾਲ ਫੈਲਾਉਣ।
ਵੀਡੀਓ ਲਈ ਕਲਿੱਕ ਕਰੋ -: