ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ‘ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸੋਲਨ ਦੇ ਧਰਮਪੁਰ ਵਿੱਚ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ ਉੱਤੇ ਇੱਕ ਇਨੋਵਾ ਗੱਡੀ ਨੇ ਰਾਹਗੀਰਾਂ ਨੂੰ ਕੁਚਲ ਦਿੱਤਾ। ਸੂਚਨਾ ਮੁਤਾਬਕ ਇਸ ਘਟਨਾ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ। 3 ਲੋਕਾਂ ਦੀ ਹਾਲਤ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ PGI ਰੈਫਰ ਕਰ ਦਿੱਤਾ ਗਿਆ ਹੈ। ਦੋ ਹੋਰ ਜ਼ਖ਼ਮੀ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਹਨ। ਮੌਕੇ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਕਾਲਕਾ ਸ਼ਿਮਲਾ ਹਾਈਵੇਅ ‘ਤੇ ਇਹ ਘਟਨਾ ਮੰਗਲਵਾਰ ਰਾਤ 10 ਵਜੇ ਦੇ ਕਰੀਬ ਵਾਪਰੀ ਹੈ। ਇੱਕ ਤੇਜ਼ ਰਫ਼ਤਾਰ ਇਨੋਵਾ ਗੱਡੀ ਸ਼ਿਮਲਾ ਵੱਲ ਜਾ ਰਹੀ ਸੀ। ਇਸ ਦੌਰਾਨ ਗੱਡੀ ਦੀ ਰਫਤਾਰ ਤੇਜ਼ ਹੋਣ ਕਾਰਨ ਡਰਾਈਵਰ ਨੇ ਮੋੜ ‘ਤੇ ਕੰਟਰੋਲ ਗੁਆ ਦਿੱਤਾ। ਜਿਸ ਕਾਰਨ ਇਨੋਵਾ ਗੱਡੀ ਨੰਬਰ HP02A-1540 ਨੇ ਹਾਈਵੇਅ ‘ਤੇ ਪੈਦਲ ਜਾ ਰਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ‘ਚ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਸੜਕ ਹਾਦਸੇ ਮਗਰੋਂ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਚਾਰ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੋਂ 3 ਗੰਭੀਰ ਜ਼ਖ਼ਮੀਆਂ ਨੂੰ ਚੰਡੀਗੜ੍ਹ PGI ਰੈਫ਼ਰ ਕਰ ਦਿੱਤਾ ਗਿਆ ਹੈ। ਹਾਦਸੇ ਦਾ ਸ਼ਿਕਾਰ ਹੋਏ 9 ਪ੍ਰਵਾਸੀ ਮਜ਼ਦੂਰ ਹਨ ਅਤੇ ਯੂਪੀ ਦੇ ਕੁਸ਼ੀਨਗਰ ਅਤੇ ਬਿਹਾਰ ਦੇ ਛਪਰਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਪਛਾਣ ਗੁੱਡੂ ਯਾਦਵ, ਰਾਜਾ ਵਰਮਾ, ਨਿਪੂ ਨਿਸਾਦ, ਮੋਤੀ ਲਾਲ ਯਾਦਵ ਅਤੇ ਸੰਨੀ ਦੇਵਲ ਵਜੋਂ ਹੋਈ ਹੈ। ਇਸ ਦੇ ਨਾਲ ਹੀ ਮੁਲਜ਼ਮ ਇਨੋਵਾ ਚਾਲਕ ਰਾਜੇਸ਼ ਸੋਲਨ ਕਸੌਲੀ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।
ਇਹ ਵੀ ਪੜ੍ਹੋ : ਬੇਟੇ ਦੀ ਸਰਜਰੀ ਦੀ ਆੜ ‘ਚ ਆਕਸੀਜਨ ਕੰਸੈਂਟਰੇਟਰ ‘ਚ 7 ਕਿਲੋ ਸੋਨੇ ਦੀ ਤਸਕਰੀ, ਕਸਟਮ ਟੀਮ ਨੇ ਕੀਤਾ ਕਾਬੂ
ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਹਾਦਸੇ ਦੀ ਪੁਸ਼ਟੀ ਕਰਦੇ ਹੋਏ DSP ਪਰਵਾਣੂ ਪ੍ਰਣਵ ਚੌਹਾਨ ਨੇ ਦੱਸਿਆ ਕਿ ਇਹ ਹਾਦਸਾ ਸੋਲਨ ਦੇ ਧਰਮਪੁਰ ਨੇੜੇ ਹਾਈਵੇਅ ’ਤੇ ਪੈਟਰੋਲ ਪੰਪ ਨੇੜੇ ਵਾਪਰਿਆ। ਸ਼ੁਰੂਆਤੀ ਜਾਂਚ ਮੁਤਾਬਕ ਇਹ ਹਾਦਸਾ ਗੱਡੀ ਦੀ ਤੇਜ਼ ਰਫਤਾਰ ਕਰਨ ਵਾਪਰਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਗੱਡੀ ਚਾਲਕ ਰਾਜੇਸ਼ ਸੋਲਨ ਵਾਸੀ ਕਸੌਲੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: