ਅੰਮ੍ਰਿਤਸਰ-ਅਜਨਾਲਾ ਮੁੱਖ ਮਾਰਗ ਨੇੜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਦੇ ਮੁੱਖ ਗੇਟ ਦੇ ਸਾਹਮਣੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੋ ਅਧਿਆਪਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਅੰਮ੍ਰਿਤਸਰ ਜਾ ਰਹੇ ਸਨ, ਇਸ ਦੌਰਾਨ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਫਾਰਚੂਨਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਇੱਕ ਸਰਕਾਰੀ ਅਧਿਆਪਕ ਦੀ ਮੌਤ ਹੋ ਗਈ ਹੈ। ਦੂੱਜੇ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਅਧਿਆਪਕ ਦਵਿੰਦਰ ਕੁਮਾਰ ਅਤੇ ਅਜੇ ਕੁਮਾਰ ਆਪਣੇ ਮੋਟਰਸਾਈਕਲ ‘ਤੇ ਅੰਮ੍ਰਿਤਸਰ ‘ਚ ਪੇਪਰ ਵਿਚ ਲੱਗੇ ਆਪਣੀ ਡਿਊਟੀ ਲਈ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਏਅਰਪੋਰਟ ਨੇੜੇ ਪਹੁੰਚੇ ਤਾਂ ਤੇਜ਼ ਰਫਤਾਰ ਫਾਰਚੂਨਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਦੋਵਾਂ ਅਧਿਆਪਕਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਥੇ ਇਲਾਜ਼ ਦੌਰਾਨ ਦਵਿੰਦਰ ਕੁਮਾਰ ਨੇ ਦਮ ਤੋੜ ਦਿੱਤਾ। ਅਧਿਆਪਕ ਅਜੇ ਕੁਮਾਰ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : PSEB ਅੰਗਰੇਜ਼ੀ ਪੇਪਰ ਲੀਕ ਮਾਮਲੇ ‘ਚ 2 ਗ੍ਰਿਫਤਾਰ, ਬਾਕੀ ਦੋਸ਼ੀਆਂ ਦੀ ਭਾਲ ‘ਚ ਜਾਰੀ
ਘਟਨਾ ਸੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਥਾਣਾ ਏਅਰਪੋਰਟ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਆਸ-ਪਾਸ ਲੱਗੇ CCTV ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ‘ਤਾ ਜੋ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲ਼ੇ ਫਾਰਚੂਨਰ ਗੱਡੀ ਦਾ ਪਤਾ ਲਗਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: