ਵਿੱਤ ਮੰਤਰੀ ਹਰਪਾਲ ਚੀਮਾ ਸਾਲ 2023-24 ਲਈ ਬਜਟ ਪੇਸ਼ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਮੰਤਰੀ ਚੀਮਾ ਨੇ ਕਿਹਾ ਕਿ ਖੇਤੀ ਤੇ ਕਿਸਾਨ ਭਲਾਈ ਲਈ 13,888 ਕਰੋੜ ਦੀ ਤਜਵੀਜ਼ ਰੱਖੀ ਗਈ ਹੈ। 2023-24 ‘ਚ 1,015 ਕਰੋੜ ਰੁਪਏ ਦੀ ਵੰਡ ਦਾ ਪ੍ਰਸਤਾਵ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਫਸਲ ਬੀਮਾ ਯੋਜਨਾ ਸ਼ੁਰੂ ਕੀਤੀ ਜਾਵੇਗੀ।
ਬਜਟ ਵਿਚ ਰੋਜ਼ਗਾਰ ਤੇ ਸਕਿਲ ਡਿਵੈਲਪਮੈਂਟ ਲਈ 231 ਕਰੋੜ ਰੁਪਏ ਦਾ ਇੰਤਜ਼ਾਮ ਕੀਤਾ ਗਿਆ ਹੈ। ਦੀਨ ਦਿਆਲ ਉਪਾਧਿਆਏ ਯੋਜਨਾ ਲਈ 163 ਕਰੋੜ ਤੈਅ ਕੀਤੇ ਗਏ ਹਨ। ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ 5 ਨਵੀਆਂ ਨੀਤੀਆਂ ਬਣਾਈਆਂ ਜਾਣਗੀਆਂ। ਉਦਯੋਗਾਂ ਲਈ 3133 ਕਰੋੜ ਦੀ ਵਿਵਸਥਾ ਕੀਤੀ ਗਈ ਹੈ। ਪ੍ਰਸ਼ਾਸਨਿਕ ਸੁਧਾਰ ਲਈ 117 ਕਰੋੜ ਦਾ ਇੰਤਜ਼ਾਮ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਦਾਖ਼ਲਿਆਂ ਨੂੰ ਲੈ ਕੇ ਸਿੱਖਿਆ ਮੰਤਰੀ ਬੈਂਸ ਨੇ ਜਾਰੀ ਕੀਤੇ ਹੁਕਮ
ਇਸ ਤੋਂ ਇਲਾਵਾ ਬਜਟ ਵਿਚ ਹੁਸ਼ਿਆਰਪੁਰ ਤੇ ਕਪੂਰਥਲਾ ਵਿਚ ਦੋ ਨਵੇਂ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਮੋਹਾਲੀ ਵਿਚ ਲੀਵਰ ਇੰਸਟੀਚਿਊਟ ਲਈ 25 ਕਰੋੜ ਤੈਅ ਕੀਤੇ ਗਏ ਹਨ। NRI ਪੰਜਾਬ ਸਿੱਖਿਆ ਸਿਹਤ ਫੰਡ ਰਜਿਸਟਰ ਹੋ ਗਿਆ ਹੈ। ਹੁਣ ਐੱਨਆਰਆਈ ਸਿੱਧੇ ਆਪਣੇ ਦੇਸ਼ ਦੀ ਸੇਵਾ ਕਰ ਸਕਣਗੇ। ਸੂਬੇ ਦੀ ਰੱਖਿਆ ਭਲਾਈ ਲਈ 84 ਕਰੋੜ ਦਾ ਬਜਟ ਰੱਖਿਆ ਗਿਆ ਹੈ। ਪੰਜਾਬ ਟੂਰਿਜ਼ਮ ‘ਤੇ 281 ਕਰੋੜ ਰੁਪਏ ਖਰਚ ਹੋਣਗੇ ਤੇ ਟੂਰਿਜ਼ਮ ਪ੍ਰਮੋਟ ਕਰਨ ਲਈ 5 ਕਰੋੜ ਰੁਪਏ ਖਰਚ ਹੋਣਗੇ। ਇੰਟੈਲੀਜੈਂਸ ਵਿੰਗ ‘ਤੇ 40 ਕਰੋੜ ਰੁਪਏ ਖਰਚ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: