ਭ੍ਰਿਸ਼ਟਾਚਾਰੀਆਂ ਤੇ ਰਿਸ਼ਵਤਖੋਰਾਂ ਖਿਲਾਫ ਵਿਜੀਲੈਂਸ ਦੀ ਮੁਹਿੰਮ ਜਾਰੀ ਹੈ, ਇਸੇ ਅਧੀਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜਲੰਧਰ ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲੈਂਡ ਯੂਜ਼ ਚੇਂਜ (ਸੀ.ਐੱਲ.ਯੂ) ਸਰਟੀਫਿਕੇਟ ਜਾਰੀ ਕਰਨ ਦੇ ਮਾਮਲੇ ਵਿੱਚ ਰਾਮਾ ਮੰਡੀ ਮੈਕਸ ਐਸੋਸੀਏਟਸ ਦੇ ਮਾਲਕ ਆਰਕੀਟੈਕਟ ਰਾਜਵਿੰਦਰ ਸਿੰਘ ਨੂੰ 60 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਮਾਮਲੇ ਵਿੱਚ ਜਲੰਧਰ ਨਗਰ ਨਿਗਮ ਵਿੱਚ ਬਿਲਡਿੰਗ ਇੰਸਪੈਕਟਰ ਵਜੋਂ ਤਾਇਨਾਤ ਆਰਕੀਟੈਕਟ ਦੇ ਵਿਚੋਲੇ ਸੁਖਵਿੰਦਰ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਆਰਕੀਟੈਕਟ ਦਾ ਇੱਕ ਹੋਰ ਸਾਥੀ ਵਰੁਣ ਜੋ ਕਿ ਜਲੰਧਰ ਨਗਰ ਨਿਗਮ ਦਾ ਡਰਾਫਟਸਮੈਨ ਅਤੇ ਬਿਲਡਿੰਗ ਇੰਸਪੈਕਟਰ (ਵਾਧੂ ਚਾਰਜ) ਹੈ, ਅਜੇ ਤੱਕ ਫਰਾਰ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਤਰੁਣਵੀਰ ਸਿੰਘ ਵਾਸੀ ਮਾਸਟਰ ਤਾਰਾ ਸਿੰਘ ਨਗਰ, ਜਲੰਧਰ ਦੀ ਸ਼ਿਕਾਇਤ ‘ਤੇ ਉਕਤ ਆਰਕੀਟੈਕਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਯੋਗਾ ਕਰਦੇ 44 ਸਾਲਾਂ ਬੰਦੇ ਨੂੰ ਅਟੈਕ, ਛਾਤੀ ‘ਚ ਹੋਇਆ ਦਰਦ, ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ
ਉਕਤ ਸਾਰੇ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਆਮ ਲੋਕਾਂ ਤੋਂ ਰਿਸ਼ਵਤ ਲੈਣ ਦੇ ਢੰਗ ਦੀ ਵੀ ਜਾਂਚ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: