ਸਟਾਰ ਪਲੱਸ ਦੇ ਟੀਵੀ ਸੀਰੀਅਲ ‘ਗੁਮ ਹੈ ਕਿਸੀ ਕੇ ਪਿਆਰ ਮੇਂ’ ਦੇ ਸੈੱਟ ‘ਤੇ ਸ਼ੁੱਕਰਵਾਰ ਸ਼ਾਮ ਕਰੀਬ 4 ਵਜੇ ਭਿਆਨਕ ਅੱਗ ਲੱਗ ਗਈ। ਨੀਲ ਭੱਟ ਅਤੇ ਆਇਸ਼ਾ ਸਿੰਘ ਸਟਾਰਰ ਇਸ ਟੀਵੀ ਸੀਰੀਅਲ ਦਾ ਸੈੱਟ ਮੁੰਬਈ ਦੇ ਗੋਰੇਗਾਂਵ ਫਿਲਮਸਿਟੀ ਵਿੱਚ ਹੈ। ਘਟਨਾ ਦੌਰਾਨ ਸੈੱਟ ‘ਤੇ ਹਜ਼ਾਰ ਤੋਂ ਵੱਧ ਲੋਕ ਮੌਜੂਦ ਸਨ, ਜਿੱਥੇ ਬੱਚਿਆਂ ਦਾ ਇੱਕ ਸੀਨ ਸ਼ੂਟ ਕੀਤਾ ਜਾ ਰਿਹਾ ਸੀ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਜਾਣਕਾਰੀ ਮੁਤਾਬਕ ਸੈੱਟ ‘ਤੇ ਲੱਗੀ ਅੱਗ ਆਸ-ਪਾਸ ਕਈ ਹੋਰ ਸੈੱਟਾਂ ਤੱਕ ਫੈਲ ਗਈ। ਜਿਸ ਵਿੱਚ ‘ਤੇਰੀ ਮੇਰੀ ਦੂਰੀਆਂ’ ਅਤੇ ‘ਅਜੂਨੀ’ ਵਰਗੇ ਸੀਰੀਅਲਾਂ ਦੇ ਸੈੱਟ ਵੀ ਸ਼ਾਮਲ ਹਨ। ਆਲ ਇੰਡੀਆ ਸਿਨੇ ਵਰਕਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਸ਼ਿਆਮਲ ਗੁਪਤਾ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਫਿਲਮ ਸਿਟੀ ਦੇ ਮੈਨੇਜਿੰਗ ਡਾਇਰੈਕਟਰ ਦੇ ਖਿਲਾਫ ਐਫਆਈਆਰ ਦਰਜ ਕਰਕੇ ਕਾਰਵਾਈ ਕਰਨ ਦੀ ਗੱਲ ਕਹੀ ਹੈ।
ਸੈੱਟ ‘ਤੇ ਅੱਗ ਲੱਗਦੇ ਹੀ ਚਾਰੇ ਪਾਸੇ ਹਫੜਾ-ਦਫੜੀ ਮਚ ਗਈ। ਇਸ ਅੱਗ ‘ਚ ਸੀਰੀਅਲ ਸੈੱਟ ਦਾ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਇਸ ਵੀਡੀਓ ‘ਚ ਲੋਕ ਇਧਰ-ਉਧਰ ਭੱਜ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ, ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ
ਆਲ ਇੰਡੀਆ ਸਿਨੇ ਵਰਕਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਸ਼ਿਆਮਲਾਲ ਗੁਪਤਾ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਤੋਂ ਇਸ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ। ਨਾਲ ਹੀ ਨਿਰਮਾਤਾ, ਪ੍ਰੋਡਕਸ਼ਨ ਹਾਊਸ ਅਤੇ ਚੈਨਲ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਫਿਲਮ ਸਿਟੀ ਦੇ ਮੈਨੇਜਿੰਗ ਡਾਇਰੈਕਟਰ ਦਾ ਤੁਰੰਤ ਅਸਤੀਫਾ ਲਿਆ ਜਾਣਾ ਚਾਹੀਦਾ ਹੈ, ਜਿਨ੍ਹਾਂ ਦੀ ਅਣਗਹਿਲੀ ਕਾਰਨ ਫਿਲਮ ਸਿਟੀ ਵਿਚ ਬਿਨਾਂ ਫਾਇਰ ਸੇਫਟੀ ਦੇ ਵੱਡੇ ਪੱਧਰ ‘ਤੇ ਸ਼ੂਟਿੰਗ ਹੋ ਰਹੀ ਹੈ ਅਤੇ ਸੁਰੱਖਿਆ ਦੇ ਕੋਈ ਪ੍ਰਬੰਧ ਨਹੀਂ ਸਨ।
ਵੀਡੀਓ ਲਈ ਕਲਿੱਕ ਕਰੋ -: