ਗੁਰਦਾਸਪੁਰ ਵਿਚ ਮੋਬਾਈਲ ਚਾਰਜ ਕਰਦੇ ਹੋਏ 12 ਸਾਲਾ ਬੱਚੇ ਨੂੰ ਕਰੰਟ ਲੱਗ ਗਿਆ। ਕਰੰਟ ਲੱਗਣ ਨਾਲ ਬੱਚਾ ਬੁਰੀ ਤਰ੍ਹਾਂ ਝੁਲਸ ਗਿਆ। ਪਰਿਵਾਰ ਵਾਲੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਲੈ ਕੇ ਗਏ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮਾਮਲਾ ਪਨਿਆੜ ਗੜ੍ਹੀਆ ਕਾਲੋਨੀ ਦਾ ਹੈ। ਮ੍ਰਿਤਕ ਦੀ ਪਛਾਣ ਲਵਲੀ ਵਜੋਂ ਹੋਈ ਹੈ। ਉਸ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਲਵਲੀ ਮੋਬਾਈਲ ਚਾਰਜ ਕਰਨ ਲੱਗਾ ਸੀ। ਅਚਾਨਕ ਉਸ ਦਾ ਹੱਥ ਬਿਜਲੀ ਦੀ ਨੰਗੀ ਤਾਰ ਨਾਲ ਟਚ ਹੋ ਗਿਆ। ਝਟਕਾ ਜ਼ੋਰ ਲੱਗਣ ਦੀ ਵਜ੍ਹਾ ਨਾਲ ਉਹ ਬੇਹੋਸ਼ ਹੋ ਗਿਆ। ਉਹ ਉਸ ਨੂੰ ਹਸਪਤਾਲ ਲੈ ਕੇ ਗਏ ਪਰ ਉਸ ਦੀ ਮੌਤ ਹੋ ਚੁੱਕੀ ਸੀ।
ਵੀਡੀਓ ਲਈ ਕਲਿੱਕ ਕਰੋ -: