ਜਲੰਧਰ ਸੀਟ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀਟ ‘ਤੇ ਲੋਕ ਸਭਾ ਉਪ ਚੋਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਪੂਰਥਲਾ ਤੋਂ ਪਾਰਟੀ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਜਲੰਧਰ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਪੰਜਾਬ ਕਾਂਗਰਸ ਨੇ ਟਵੀਟ ਕਰਕੇ ਦੱਸਿਆ ਕਿ ਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਨੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਆਗਾਮੀ ਜਲੰਧਰ ਸੰਸਦੀ ਉਪ ਚੋਣ ਲਈ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਨੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਉਪ ਚੋਣਾਂ ਲਈ ਤਾਲਮੇਲ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਨੇ ਹਾਲ ਹੀ ਵਿੱਚ ਜਲੰਧਰ ਸੰਸਦੀ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ਫਿਲੌਰ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਜਲੰਧਰ (ਪੱਛਮੀ), ਜਲੰਧਰ (ਕੇਂਦਰੀ), ਜਲੰਧਰ (ਉੱਤਰੀ), ਜਲੰਧਰ (ਕੈਂਟ) ਅਤੇ ਆਦਮਪੁਰ ਲਈ ਕਈ ਆਗੂਆਂ ਅਤੇ ਸਾਬਕਾ ਵਿਧਾਇਕਾਂ ਨੂੰ ਨਾਮਜ਼ਦ ਕੀਤਾ ਹੈ।
ਦੱਸ ਦੇਈਏ ਕਿ ਚੌਧਰੀ ਸੰਤੋਖ ਸਿੰਘ ਦੀ ਜਨਵਰੀ ਵਿੱਚ ਜਲੰਧਰ ਦੇ ਫਿਲੌਰ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ। ਹਾਲਾਂਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਉਪ ਚੋਣ ਦੀ ਤਰੀਕ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਦੂਜੇ ਏਰੀਆ ਤੋਂ ਵਧਾਈ ਮੰਗਣ ‘ਤੇ ਬੁਰੀ ਤਰ੍ਹਾਂ ਕੁੱਟੇ ਕਿੰਨਰ, ਡੰਡੇ-ਝਾੜੂ ਮਾਰੇ, ਸਿਰ ਮੁੰਨਿਆ
ਦੱਸ ਦੇਈਏ ਕਿ ਜਲੰਧਰ ‘ਚ ਹੋਣ ਵਾਲੀਆਂ ਲੋਕ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਨੇ ਵੀ ਕਮਰ ਕੱਸ ਲਈ ਹੈ। ਭਾਜਪਾ ਨੇ ਵੀ ਇਸ ਉਪ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ ਇਸ ਚੋਣ ਨੂੰ ਜਿੱਤਣ ਲਈ ਹਰ ਸੰਭਵ ਪਹਿਲੂ ‘ਤੇ ਨਜ਼ਰ ਰੱਖ ਰਹੀ ਹੈ। ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਨੇ ਇਕ ਕੇਂਦਰੀ ਮੰਤਰੀ ਨਿਯੁਕਤ ਕੀਤਾ ਹੈ, ਜੋ ਚੋਣਾਂ ਦੌਰਾਨ ਹਰ ਪਹਿਲੂ ‘ਤੇ ਨਜ਼ਰ ਰੱਖੇਗਾ ਅਤੇ ਪਾਰਟੀ ਨੂੰ ਜਿਤਾਉਣ ਲਈ ਰਣਨੀਤੀ ਤਿਆਰ ਕਰੇਗਾ।
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਲੋਕ ਸਭਾ ਉਪ ਚੋਣ ਲਈ ਇੰਚਾਰਜ ਅਤੇ ਦੋ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਭਾਰਤੀ ਨੂੰ ਲੋਕ ਸਭਾ ਉਪ ਚੋਣ ਦਾ ਇੰਚਾਰਜ ਬਣਾਇਆ ਗਿਆ ਹੈ। ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਮੁਕੇਰੀਆਂ ਦੇ ਵਿਧਾਇਕ ਜੰਗੀ ਲਾਲ ਮਹਾਜਨ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: