ਹਰਿਆਣਾ ਦੇ ਬਹਾਦੁਰਗੜ੍ਹ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਨੈਸ਼ਨਲ ਹਾਈਵੇਅ 9 ‘ਤੇ ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ‘ਚ 35 ਤੋਂ ਵੱਧ ਲੋਕ ਜ਼ਖਮੀ ਹੋ ਗਏ।
ਜ਼ਖ਼ਮੀਆਂ ਨੂੰ ਬਹਾਦਰਗੜ੍ਹ ਦੇ ਟਰਾਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਸਾਲ ਦੀ ਮਾਸੂਮ ਬੱਚੀ ਸਮੇਤ ਤਿੰਨ ਜ਼ਖ਼ਮੀਆਂ ਨੂੰ ਪੀਜੀਆਈ ਰੋਹਤਕ ਰੈਫ਼ਰ ਕਰ ਦਿੱਤਾ ਗਿਆ ਹੈ। ਇਹ ਹਾਦਸਾ ਪਿੰਡ ਰੋਹੜ ਨੇੜੇ ਵਾਪਰਿਆ। ਸਾਰੇ ਜ਼ਖਮੀ ਦਿੱਲੀ ਦੇ ਰਾਵਲ ਨਗਰ ਇਲਾਕੇ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਜਾਣਕਾਰੀ ਮੁਤਾਬਕ ਇਹ ਲੋਕ ਐਤਵਾਰ ਸਵੇਰੇ ਦਿੱਲੀ ਦੇ ਰਾਵਲ ਨਗਰ ਇਲਾਕੇ ‘ਚ ਸਥਿਤ ਸਿਗਨੇਚਰ ਬ੍ਰਿਜ ਤੋਂ ਬੱਸ ‘ਚ ਖਾਟੂ ਸ਼ਿਆਮ ਮੰਦਰ ‘ਚ ਮੱਥਾ ਟੇਕਣ ਲਈ ਰਵਾਨਾ ਹੋਏ ਸਨ। ਦਰਸ਼ਨ ਕਰਕੇ ਵਾਪਿਸ ਆਉਣਾ ਸਮੇਂ ਹਾਦਸਾ ਵਾਪਰ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਜਦੋਂ ਬੱਸ ਦਿੱਲੀ-ਰੋਹਤਕ ਨੈਸ਼ਨਲ ਹਾਈਵੇਅ ‘ਤੇ ਪਿੰਡ ਰੋਹੜ ਨੇੜੇ ਪਹੁੰਚੀ ਤਾਂ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਸਮਰੱਥਾ ਤੋਂ ਵੱਧ ਸ਼ਰਧਾਲੂ ਸਵਾਰ ਸਨ। ਬੱਸ ਪਲਟਦਿਆਂ ਹੀ ਹਾਹਾਕਾਰ ਮੱਚ ਗਈ। ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਤੁਰੰਤ ਜ਼ਖਮੀਆਂ ਨੂੰ ਸੰਭਾਲ ਕੇ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਪਹੁੰਚਾਇਆ। ਡਰਾਈਵਰ ਸਮੇਤ ਕੁੱਲ 35 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚ ਕਈ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। ਹਾਦਸੇ ਦਾ ਮੁੱਖ ਕਾਰਨ ਡਰਾਈਵਰ ਦਾ ਨਸ਼ੇ ਦੀ ਹਾਲਤ ਵਿੱਚ ਹੋਣਾ ਅਤੇ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣਾ ਦੱਸਿਆ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡਰਾਈਵਰ ਹੁਣ ਲਾਪਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।